ਟਰਾਂਟੋ-ਕੈਨੇਡਾ ਦੇ ਟੋਰਾਂਟੋ ਵਿਚ ਪੁਲਿਸ ਨੇ 59 ਸਾਲਾ ਵਿਅਕਤੀ ਦੇ ਕਤਲ ਦਾ ਖੁਲਾਸਾ ਕੀਤਾ ਹੈ। ਪਿਛਲੇ ਮਹੀਨੇ ਟੋਰਾਂਟੋ ਵਿੱਚ 8 ਨਾਬਾਲਗ ਲੜਕੀਆਂ ਵੱਲੋਂ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਗਿਆ ਕਿ ਕਤਲ ਵਾਲੇ ਦਿਨ ਟੋਰਾਂਟੋ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਕੁੜੀਆਂ ਦੇ ਗਰੁੱਪ ਵੱਲੋਂ ਕਈ ਲੋਕਾਂ ’ਤੇ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਲੜਕੀਆਂ ਨਾਬਾਲਗ ਹੋਣ ਦਾ ਹਵਾਲਾ ਦਿੰਦੇ ਹੋਏ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਇਸ ਵਿੱਚ ਤਿੰਨ ਲੜਕੀਆਂ 13 ਸਾਲ, ਤਿੰਨ 14 ਸਾਲ ਅਤੇ ਦੋ ਲੜਕੀਆਂ 16 ਸਾਲ ਦੀਆਂ ਹਨ। ਦੱਸਿਆ ਗਿਆ ਕਿ ਇਹ ਕੁੜੀਆਂ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਨੂੰ ਮਿਲੀਆਂ ਸਨ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਘਰ ਹਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕਤਲ ਸ਼ਰਾਬ ਲਈ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਲੜਕੀਆਂ ਮ੍ਰਿਤਕ ਕੋਲੋਂ ਸ਼ਰਾਬ ਦੀ ਬੋਤਲ ਛੁਡਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਜਿਸ ਤੋਂ ਬਾਅਦ ਵਿਵਾਦ ਵਧ ਗਿਆ ਅਤੇ ਲੀ ਦੀ ਹੱਤਿਆ ਕਰ ਦਿੱਤੀ ਗਈ।
Comment here