ਬਰਲਿਨ-ਇਥੋਂ ਦੀ ਪੁਲਸ ਦੀ ਜਾਣਕਾਰੀ ਮੁਤਾਬਕ ਜਰਮਨੀ ਵਿੱਚ ਇੱਕ ਵਿਅਕਤੀ ਵੱਲੋਂ 14 ਸਾਲਾ ਸਕੂਲੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ 13 ਸਾਲਾ ਕੁੜੀ ਨੂੰ ਇਸ ਹਮਲੇ ਵਿਚ ਜ਼ਖ਼ਮੀ ਹੋ ਗਈ। ਘਟਨਾ ਦੇ ਸਮੇਂ ਦੋਵੇਂ ਕੁੜੀਆਂ ਸਕੂਲ ਜਾ ਰਹੀਆਂ ਸਨ। ਦੱਖਣ-ਪੱਛਮੀ ਸ਼ਹਿਰ ਉਲਮ ਦੀ ਪੁਲਸ ਨੇ ਦੱਸਿਆ ਕਿ ਹਮਲਾ ਸਵੇਰੇ 7:30 ਵਜੇ ਐਲੇਰਕਿਰਚਬਰਗ ਵਿੱਚ ਹੋਇਆ ਅਤੇ ਦੋਵਾਂ ਕੁੜੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਸ ਨੇ ਇਕ ਬਿਆਨ ’ਚ ਕਿਹਾ, ‘‘ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ।’’ ਪੁਲਸ ਨੇ ਦੱਸਿਆ ਕਿ ਇਕ 13 ਸਾਲਾ ਕੁੜੀ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੈ ਪਰ ਉਸ ਦੀ ਜਾਨ ਨੂੰ ਖ਼ਤਰਾ ਨਹੀਂ ਹੈ। ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਦੋਵੇਂ ਕੁੜੀਆਂ ਜਰਮਨੀ ਦੀਆਂ ਨਾਗਰਿਕ ਹਨ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਿਲਸਿਲੇ ਵਿੱਚ ਘਟਨਾ ਸਥਾਨ ਦੇ ਨੇੜੇ ਇੱਕ ਸ਼ਰਨਾਰਥੀ ਆਸਰਾ ਤੋਂ ਇੱਕ 27 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵਿਅਕਤੀ ਇਰੀਟਰੀਆ ਦਾ ਨਾਗਰਿਕ ਹੈ ਅਤੇ ਉਸ ਕੋਲੋਂ ਇੱਕ ਚਾਕੂ ਵੀ ਬਰਾਮਦ ਹੋਇਆ ਹੈ।
ਇਹ ਵਿਅਕਤੀ ਵੀ ਜ਼ਖ਼ਮੀ ਹੈ। ਇਸ ਮਾਮਲੇ ਵਿੱਚ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਜਾਂਚਕਰਤਾ ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਹਮਲੇ ਦੇ ਪਿੱਛੇ ਕੀ ਕਾਰਨ ਸੀ ਅਤੇ ਕੀ ਕੁੜੀਆਂ ਅਤੇ ਹਮਲਾਵਰ ਇਕ-ਦੂਜੇ ਤੋਂ ਜਾਣੂ ਸਨ ਜਾਂ ਨਹੀਂ। ਘਟਨਾ ’ਤੇ ਦੁੱਖ ਜ਼ਾਹਰ ਕਰਦੇ ਹੋਏ ਜਰਮਨੀ ਦੀ ਗ੍ਰਹਿ ਮੰਤਰੀ ਨੈਨਸੀ ਫੀਜ਼ਰ ਨੇ ਟਵੀਟ ਕੀਤਾ, ‘‘ਮੈਂ ਇਕ ਕੁੜੀ ਦੀ ਮੌਤ ਦੀ ਖ਼ਬਰ ਤੋਂ ਦੁਖੀ ਹਾਂ ਅਤੇ ਜ਼ਖ਼ਮੀ ਕੁੜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ। ਮੇਰੀ ਹਮਦਰਦੀ ਪਰਿਵਾਰਾਂ ਨਾਲ ਹੈ।”
Comment here