ਅਪਰਾਧਸਿਆਸਤਖਬਰਾਂ

ਨਾਬਾਲਿਗ ਨੂੰ ਬੇਹੋਸ਼ ਕਰ ਕੇ ਸਮੂਹਿਕ ਬਲਾਤਕਾਰ

ਵੀਡੀਓ ਬਣਾ ਕੇ ਕੀਤਾ ਬਲੈਕਮੇਲ
ਲੁਧਿਆਣਾ : ਸ਼ਹਿਰ ਦੀ ਬੰਦਾ ਬਹਾਦਰ ਕਾਲੋਨੀ ‘ਚ ਕੁੱਤੇ ਨੂੰ ਘੁੰਮਾਉਣ ਲਈ ਲੈ ਕੇ ਗਈ ਨਾਬਾਲਗ ਨੂੰ ਬੇਹੋਸ਼ ਕਰ ਕੇ ਦੋ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ, ਦੋਵਾਂ ਨੇ ਉਸ ਦੀ ਦੀ ਅਸ਼ਲੀਲ ਵੀਡੀਓ ਵੀ ਬਣਾਈ ਅਤੇ ਉਸ ਨੂੰ ਬਲੈਕਮੇਲ ਕਰਕੇ ਇਕ ਲੱਖ ਰੁਪਏ ਦੀ ਮੰਗ ਕੀਤੀ। ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਔਰਤ ਨੇ ਦੱਸਿਆ ਕਿ ਉਸ ਦੀ 14 ਸਾਲਾ ਬੇਟੀ ਦੇ ਪੇਟ ‘ਚ 9 ਜੁਲਾਈ ਨੂੰ ਅਚਾਨਕ ਦਰਦ ਹੋਇਆ। ਜਦੋਂ ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਗਰਭਵਤੀ ਸੀ। ਇਸ ਸਬੰਧੀ ਜਦੋਂ ਉਸ ਨੇ ਬੇਟੀ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਜਦੋਂ ਤੁਸੀਂ 7 ਮਾਰਚ ਨੂੰ ਮਨਾਲੀ ਗਏ ਸੀ ਤਾਂ ਉਹ ਕੁੱਤੇ ਨੂੰ ਘਰ ਦੇ ਨੇੜੇ ਪਾਰਕ ਵਿੱਚ ਸੈਰ ਕਰਨ ਲਈ ਲੈ ਗਈ ਸੀ। ਉੱਥੇ ਦੋ ਵਿਅਕਤੀਆਂ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਦੇ ਕੱਪੜੇ ਪਾਟੇ ਹੋਏ ਸਨ।
ਲੜਕੀ ਨੇ ਦੱਸਿਆ ਕਿ ਹੁਣ ਅਣਪਛਾਤੇ ਵਿਅਕਤੀ ਉਸ ਨੂੰ ਫੋਨ ਕਰਕੇ ਧਮਕੀਆਂ ਦੇ ਰਹੇ ਹਨ ਕਿ ਉਸ ਦੀ ਵੀਡੀਓ ਉਨ੍ਹਾਂ ਕੋਲ ਹੈ ਅਤੇ ਉਹ ਉਨ੍ਹਾਂ ਨੂੰ ਇਕ ਲੱਖ ਰੁਪਏ ਦੇ ਦੇਵੇ ਨਹੀਂ ਤਾਂ ਉਹ ਇਸ ਨੂੰ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦੇਣਗੇ। ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਪਰ ਕਿਸੇ ਦੇ ਵੀ ਲੜਕੀ ਦੀ ਉਕਤ ਕਹਾਣੀ ਗਲੇ ਤੋਂ ਹੇਠਾਂ ਨਹੀਂ ਉਤਰ ਰਹੀ। ਫਿਲਹਾਲ ਪੁਲਿਸ ਨੇ ਟਿੱਬਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਏਐਸਆਈ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਬੀਬੀ ਦੀ ਸ਼ਿਕਾਇਤ ’ਤੇ ਮੁਢਲੀ ਰਿਪੋਰਟ ਦਰਜ ਕਰ ਲਈ ਗਈ ਹੈ। ਅਸੀਂ ਉਸ ਤੋਂ ਇੱਕ ਹੋਰ ਮੋਬਾਈਲ ਨੰਬਰ ਮੰਗਿਆ ਹੈ ਜਿਸ ਤੋਂ ਉਸ ਨੂੰ ਕਾਲ ਆਈ ਹੈ। ਇਸ ਸਬੰਧੀ ਅਗਲੇਰੀ ਜਾਂਚ ਸ਼ੁਰੂ ਕੀਤੀ ਜਾਵੇਗੀ। ਲੜਕੀ ਦੇ ਮੋਬਾਈਲ ਦੀ ਕਾਲ ਡਿਟੇਲ ਵੀ ਕੱਢੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ।

Comment here