ਅਪਰਾਧਸਿਆਸਤਖਬਰਾਂ

ਨਾੜ ਦੀ ਅੱਗ ਦੀ ਲਪੇਟ ਆਈ ਸਕੂਲੀ ਬੱਸ, ਮਸਾਂ ਬਚੇ 42 ਬੱਚੇ

ਬਟਾਲਾ: ਪਾਬੰਦੀਆਂ ਦੇ ਬਾਵਜੂਦ ਪੰਜਾਬ ਵਿਚ ਕਿਸਾਨਾਂ ਵਲੋਂ ਕਣਕ ਦੀ ਨਾੜ ਨੂੰ ਅੱਗ ਲਾਉਣਾ ਜਾਰੀ ਹੈ। ਇਸ ਅੱਗ ਨਾਲ ਕਈ ਹਾਦਸੇ ਹੋ ਰਹੇ ਹਨ। ਬਟਾਲਾ ਹਲਕੇ ਵਿੱਚ ਕਣਕ ਦੇ ਨਾੜ ਦੀ ਅੱਗ ਦੀ ਲਪੇਟ ‘ਚ ਸਕੂਲ ਬੱਸ ਆ ਗਈ। ਇਸ ਹਾਦਸੇ ਵਿੱਚ 42 ਵਿਦਿਆਰਥੀ ਵਾਲ-ਵਾਲ ਬਚੇ। ਪ੍ਰਾਈਵੇਟ ਸਕੂਲ ਦੀ ਬੱਸ ਅੱਗ ਦੀ ਲਪੇਟ ‘ਚ ਆਉਣ ਨਾਲ ਪਲਟ ਗਈ। ਪਲਟਣ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਸਕੂਲ ‘ਚ ਸਵਾਰ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ। ਹਾਸਲ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਜਿਸ ਵਿਚ 42 ਬੱਚੇ ਸਵਾਰ ਸਨ। ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਬੱਚਿਆਂ ਦੇ ਘਰਾਂ ਨੂੰ ਛੱਡਣ ਜਾ ਰਹੀ ਜਦ ਇਕ ਪਾਸੇ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਨਾਲ ਬੱਸ ਦਾ ਡਰਾਈਵਰ ਸੰਤੁਲਨ ਖੋ ਬੈਠਾ ਤੇ ਬੱਸ ਖੇਤਾਂ ਚ ਪਲਟ ਗਈ ਤੇ ਇਸ ਦੇ ਨਾਲ ਹੀ ਆਪਣੇ ਹੀ ਬੱਸ ਨੂੰ ਆਪਣੀ ਲਪੇਟ ਚ ਲੈ ਲਿਆ। ਹਾਦਸਾ ਬਹੁਤ ਵੱਡਾ ਸੀ ਪਰ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ, ਪਰ ਇਸ ਅੱਗ ਦੀ ਲਪੇਟ ਚ ਆਉਣ ਨਾਲ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ ਵੱਖ ਨਿੱਜੀ ਹਸਪਤਾਲਾਂ ਚ ਦਾਖ਼ਲ ਕਰਾਇਆ ਹੈ। ਦੱਸਿਆ ਜਾਂਦਾ ਹੈ ਕਿ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਹੈ। ਭਿਆਨਕ ਅੱਗ ਦੀ ਲਪੇਟ ਚ ਆਈ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਬਟਾਲਾ ਤੋਂ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਅੱਗ ਤੇ ਕਾਬੂ ਪਾਇਆ, ਪਰ ਦੂਜੇ ਪਾਸੇ ਅਜੇ ਵੀ ਖੇਤਾਂ ਚ ਅੱਗ ਭਾਂਬੜ ਮਚਾ ਰਹੀ ਹੈ।

Comment here