ਖਬਰਾਂਦੁਨੀਆ

ਨਿਊਯਾਰਕ ‘ਚ 19 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

9 ਬੱਚੇ ਜ਼ਿੰਦਾ ਸੜੇ, ਦਮ ਘੁੱਟਣ ਕਾਰਨ 19 ਦੀ ਮੌਤ
ਨਿਊਯਾਰਕ-ਨਿਊਯਾਰਕ ਸਿਟੀ ਦੇ ਬਰੌਂਕਸ ਵਿੱਚ ਇੱਕ ਅਪਾਰਟਮੈਂਟ ਵਿੱਚ ਕਥਿਤ ਤੌਰ ‘ਤੇ ਨੁਕਸਦਾਰ ‘ਇਲੈਕਟ੍ਰਿਕ ਸਪੇਸ ਹੀਟਰ’ ਕਾਰਨ ਭਿਆਨਕ ਅੱਗ ਲੱਗਣ ਕਾਰਨ 9 ਬੱਚੇ ਜ਼ਿੰਦਾ ਸੜ ਗਏ ਅਤੇ ਦਮ ਘੁੱਟਣ ਨਾਲ 19 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਫਾਇਰ ਡਿਪਾਰਟਮੈਂਟ (ਢਧਂੈ) ਦੇ ਕਮਿਸ਼ਨਰ ਡੇਨੀਅਲ ਨਿਗਰੋ ਨੇ ਐਤਵਾਰ ਨੂੰ ਕਿਹਾ ਕਿ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ ਅੱਗ ਨਾਲ ਸੜ ਗਈ। ਮੇਅਰ ਐਰਿਕ ਐਡਮਜ਼, ਗਵਰਨਰ ਕੈਥੀ ਹੋਚੁਲ ਅਤੇ ਅਮਰੀਕੀ ਸੈਨੇਟਰ ਚਾਰਲਸ ਸ਼ੂਮਰ ਮੌਕੇ ‘ਤੇ ਪਹੁੰਚੇ। ਮੇਅਰ ਐਡਮਸ ਦੇ ਸੀਨੀਅਰ ਸਲਾਹਕਾਰ ਸਟੀਫਨ ਰਿੰਗਲ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਬੱਚਿਆਂ ਦੀ ਉਮਰ 16 ਸਾਲ ਜਾਂ ਇਸ ਤੋਂ ਘੱਟ ਸੀ।
ਅੱਗ 19 ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਸ਼ੁਰੂ ਹੋਈ, ਜੋ ਬਾਅਦ ਵਿੱਚ ਦੂਜੀ ਮੰਜ਼ਿਲ ਤੱਕ ਫੈਲ ਗਈ ਅਤੇ ਹੌਲੀ-ਹੌਲੀ ਪੂਰੀ ਇਮਾਰਤ ਵਿੱਚ ਧੂੰਆਂ ਭਰ ਗਿਆ। ਨੀਗਰੋ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਫਿਲਾਡੇਲਫੀਆ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਅੱਠ ਬੱਚਿਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 1989 ਵਿੱਚ ਟੈਨੇਸੀ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਲੱਗੀ ਭਿਆਨਕ ਅੱਗ ਵਿੱਚ 16 ਲੋਕਾਂ ਦੀ ਜਾਨ ਚਲੀ ਗਈ ਸੀ।

Comment here