ਸਿਆਸਤਖਬਰਾਂਦੁਨੀਆ

ਨਿਊਜ਼ੀਲੈਂਡ ਸਰਕਾਰ ਵੱਲੋਂ ਅਫਗਾਨਿਸਤਾਨ ਨੂੰ 3 ਮਿਲੀਅਨ ਡਾਲਰ ਦੀ ਸਹਾਇਤਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨਾਨਿਆ ਮਹੁਤਾ ਨੇ ਬੀਤੇ ਦਿਨੀਂ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਤੌਰ ’ਤੇ 3 ਮਿਲੀਅਨ ਨਿਊਜ਼ੀਲੈਂਡ ਡਾਲਰ (2 ਮਿਲੀਅਨ ਡਾਲਰ) ਦੀ ਸਹਾਇਤਾ ਭੇਜੀ ਹੈ। ਮਹੁਤਾ ਨੇ ਕਿਹਾ,“ਅਫਗਾਨਿਸਤਾਨ ਵਿੱਚ ਮਨੁੱਖੀ ਮਦਦ ਦੀ ਮਹੱਤਵਪੂਰਨ ਲੋੜ ਹੈ, ਇਸ ਸੰਕਟ ਨਾਲ ਬੀਬੀਆਂ ਅਤੇ ਕੁੜੀਆਂ ਪ੍ਰਭਾਵਿਤ ਹੋ ਰਹੀਆਂ ਹਨ।” ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਸੰਯੁਕਤ ਰਾਸ਼ਟਰ ਨੇ ਅੰਦਾਜ਼ਾ ਲਗਾਇਆ ਹੈ ਕਿ ਮਈ ਤੋਂ ਲੈ ਕੇ ਹੁਣ ਤੱਕ ਅਫਗਾਨਿਸਤਾਨ ਵਿੱਚ ਬੇਘਰ ਹੋਏ 10 ਲੱਖ ਲੋਕਾਂ ਵਿੱਚੋਂ 80 ਪ੍ਰਤੀਸ਼ਤ ਬੀਬੀਆਂ ਅਤੇ ਬੱਚੇ ਹਨ। ਮਹੁਤਾ ਨੇ ਕਿਹਾ,“ਅੱਜ ਅਫਗਾਨਿਸਤਾਨ ਵਿੱਚ ਬੀਬੀਆਂ ਅਤੇ ਕੁੜੀਆਂ ਨੂੰ ਜਿਹੜੇ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਦੇ ਤਹਿਤ ਉਨ੍ਹਾਂ ਸੰਗਠਨਾਂ ਦਾ ਸਮਰਥਨ ਕਰਨਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ ਜੋ ਬਹੁਤ ਜ਼ਿਆਦਾ ਲੋੜੀਂਦੀ ਮਾਨਵਤਾਵਾਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰ ਰਹੀਆਂ ਹਨ।”

Comment here