ਪਟਨਾ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਵਿਚ ਇਕ ਸਮਾਰੋਹ ਵਿਚ ਕਿਹਾ ਕਿ ਕੇਂਦਰ ਸੱਤਾ ਵਿਚ ਆਉਣ ’ਤੇ ਬਿਹਾਰ ਸਮੇਤ ਸਾਰੇ ਪੱਛੜੇ ਸੂਬਿਆਂ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਹੈ ਕਿ ਇਹ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਨਿਤੀਸ਼ ਨੇ ਹਾਲ ਹੀ ਵਿਚ ਭਾਜਪਾ ਨਾਲੋਂ ਨਾਤਾ ਤੋੜ ਕੇ ਰਾਸ਼ਟਰੀ ਜਨਤਾ ਦਲ (ਰਾਜਦ), ਕਾਂਗਰਸ ਅਤੇ ਖੱਬੇਪੱਖੀ ਪਾਰਟੀਆਂ ਸਮੇਤ 7 ਪਾਰਟੀਆਂ ਦੇ ਮਹਾ ਗਠਜੋੜ ਦੇ ਨਾਲ ਬਿਹਾਰ ਵਿਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਅਸੀਂ ਲੋਕ ਚਾਹ ਰਹੇ ਹਾਂ ਕਿ ਵਿਰੋਧੀ ਧਿਰ ਦੀਆਂ ਜ਼ਿਆਦਾ ਤੋਂ ਜ਼ਿਆਦਾ ਪਾਰਟੀਆਂ ਇਕਜੁੱਟ ਹੋ ਕੇ ਅਗਲੀਆਂ ਲੋਕ ਸਭਾ ਚੋਣਾਂ ਲੜੀਏ। ਉਨ੍ਹਾਂ ਕਿਹਾ ਕਿ ਉਹ ਬਿਹਾਰ ਨੂੰ ਸ਼ੁਰੂ ਤੋਂ ਹੀ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਕਰਦੇ ਰਹੇ ਹਨ। ਇਸ ਮੰਗ ਨੂੰ ਉਨ੍ਹਾਂ ਕਦੇ ਛੱਡਿਆ ਨਹੀਂ ਹੈ।
Comment here