ਸਿਆਸਤਖਬਰਾਂਦੁਨੀਆ

ਨਿੱਝਰ ਕਾਤਲਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ : ਜਗਮੀਤ ਸਿੰਘ

ਓਟਾਵਾ-ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਆਗੂ ਜਗਮੀਤ ਸਿੰਘ ਨੇ ਕਿਹਾ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਦੇ ਸਪੱਸ਼ਟ ਸੰਕੇਤ ਮਿਲੇ ਹਨ। ਜਗਮੀਤ ਸਿੰਘ ਨੇ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ, ਕੈਨੇਡਾ ਦੀ ਖੁਫੀਆ ਏਜੰਸੀ ਨੇ ਅਜਿਹੀ ਜਾਣਕਾਰੀ ਮੁਹੱਈਆ ਕਰਵਾਈ ਹੈ ਜੋ ਇਹ ਸੰਕੇਤ ਦਿੰਦੀ ਹੈ ਕਿ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਸ਼ਾਮਲ ਸੀ। ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਲਾਏ ਗਏ ਦੋਸ਼ਾਂ ਨੂੰ ਬੇਹੱਦ ਗੰਭੀਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਉਨ੍ਹਾਂ ਨੂੰ ਮਿਲੀ ਖੁਫੀਆ ਜਾਣਕਾਰੀ ‘ਤੇ ਆਧਾਰਿਤ ਹਨ। ਐੱਨ.ਡੀ.ਪੀ. ਨੇਤਾ ਨੇ ਕਿਹਾ, “ਇਹ ਬੇਮਿਸਾਲ ਖੁਫੀਆ ਜਾਣਕਾਰੀ ਹੈ ਜੋ ਸਾਹਮਣੇ ਆਈ ਹੈ ਅਤੇ ਇਸ ਲਈ ਅਸੀਂ ਕੈਨੇਡੀਅਨ ਸਰਕਾਰ ਨੂੰ ਬੇਨਤੀ ਕਰਦੇ ਰਹਾਂਗੇ ਕਿ ਇਸ ਦੀ ਪੂਰੀ ਜਾਂਚ ਕੀਤੀ ਜਾਵੇ ਤਾਂ ਜੋ ਜ਼ਿੰਮੇਵਾਰ ਲੋਕਾਂ ਨੂੰ ਅੱਗੇ ਲਿਆਂਦਾ ਜਾ ਸਕੇ।” ਤੁਹਾਨੂੰ ਦੱਸ ਦੇਈਏ ਕਿ ਸਿੰਘ ਦੀ ਐੱਨ.ਡੀ.ਪੀ. ਕੈਨੇਡਾ ਦੀ ਸੰਸਦ ਦੇ ਹੇਠਲੇ ਸਦਨ ਵਿੱਚ ਚੌਥੀ ਸਭ ਤੋਂ ਵੱਡੀ ਪਾਰਟੀ ਹੈ।

Comment here