ਖਬਰਾਂਖੇਡ ਖਿਡਾਰੀਦੁਨੀਆ

ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਜਿੱਤਿਆ ਚਾਂਦੀ ਦਾ ਤਮਗਾ

ਨਵੀਂ ਦਿੱਲੀ-ਅਮਰੀਕਾ ਦੇ ਓਰੇਗਨ ‘ਚ ਹੋਏ ਟੂਰਨਾਮੈਂਟ ਦੌਰਾਨ ਭਾਰਤ ਦੇ ਸੁਪਰਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਵੱਕਾਰੀ ਡਾਇਮੰਡ ਲੀਗ ਦੇ ਫਾਈਨਲ ਵਿੱਚ ਦੂਜੇ ਸਥਾਨ ’ਤੇ ਰਹੇ। ਉਸ ਨੇ ਸ਼ਨੀਵਾਰ (16 ਸਤੰਬਰ) ਨੂੰ ਆਪਣੀ ਦੂਜੀ ਕੋਸ਼ਿਸ਼ ‘ਚ 83.80 ਮੀਟਰ ਦੀ ਦੂਰ ਥ੍ਰੋ੍ ਸੁੱਟਿਆ। ਇਹ ਉਸ ਦਾ ਸਰਵੋਤਮ ਪ੍ਰਦਰਸ਼ਨ ਸੀ। ਨੀਰਜ ਚੈੱਕ ਗਣਰਾਜ ਦੇ ਜੈਕਬ ਵਡਲੇਚ ਨੂੰ ਹਰਾ ਨਹੀਂ ਸਕੇ। ਵਾਡਲੇਚ ਨੇ ਜੈਵਲਿਨ ਥਰੋਅ ਵਿੱਚ 84.24 ਮੀਟਰ ਦੀ ਦੂਰੀ ਨਾਲ ਪਹਿਲਾ ਸਥਾਨ ਹਾਸਲ ਕੀਤਾ। ਫਿਨਲੈਂਡ ਦਾ ਓਲੀਵਰ ਹੈਲੈਂਡਰ 83.74 ਮੀਟਰ ਨਾਲ ਤੀਜੇ ਸਥਾਨ ‘ਤੇ ਰਿਹਾ। 25 ਸਾਲਾ ਨੀਰਜ ਨੇ ਪਿਛਲੇ ਸਾਲ ਡਾਇਮੰਡ ਲੀਗ ‘ਚ ਸੋਨ ਤਮਗਾ ਜਿੱਤਿਆ ਸੀ। ਇਸ ਸੀਜ਼ਨ ‘ਚ ਉਸ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਨੀਰਜ ਚੋਪੜਾ ਨੇ ਪਿਛਲੇ ਮਹੀਨੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ ਸੀ।

Comment here