ਕਾਠਮੰਡੂ-ਇਥੋਂ ਦੀ ਪੁਲਸ ਨੇ ਦੱਸਿਆ ਕਿ ਦੱਖਣੀ ਨੇਪਾਲ ਵਿੱਚ ਪੰਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਮੋਤੀਹਾਰੀ ਛੌੜਾਦਾਨੋ ਵਸਨੀਕ 45 ਸਾਲਾ ਸ਼ਿਵਪੂਜਨ ਯਾਦਵ ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਯਾਦਵ ਨੂੰ ਮਹਾਗੜ੍ਹੀਮਈ ਨਗਰਪਾਲਿਕਾ ਖੇਤਰ ਵਿੱਚ ਗੋਲੀ ਮਾਰੀ ਗਈ।
ਉਨ੍ਹਾਂ ਦੱਸਿਆ ਕਿ ਦੋ ਬਾਈਕ ਸਵਾਰ ਪੰਜ ਵਿਅਕਤੀਆਂ ਨੇ ਯਾਦਵ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਯਾਦਵ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਨੇਪਾਲ ’ਚ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ


Comment here