ਕਾਠਮੰਡੂ— ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ‘ਚ ਕੰਮ ਕਰਦੇ ਇਕ ਸੁਰੱਖਿਆ ਗਾਰਡ ਨੇ ਦਫਤਰ ਦੇ ਅੰਦਰ ਖੁਦਕੁਸ਼ੀ ਕਰ ਲਈ। ਦੂਤਘਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉੱਤਰਾਖੰਡ ਦੇ ਰਹਿਣ ਵਾਲੇ ਗਾਰਡ ਨੇ ਐਤਵਾਰ ਰਾਤ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਲਈ, ਪਰ ਘਟਨਾ ਸੋਮਵਾਰ ਸਵੇਰੇ ਸਾਹਮਣੇ ਆਈ। ਅਧਿਕਾਰੀ ਨੇ ਕਿਹਾ, ”ਜਿਵੇਂ ਹੀ ਪਤਾ ਲੱਗਾ ਕਿ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ, ਤਾਂ ਦੂਤਾਵਾਸ ਨੇ ਨੇਪਾਲ ਪੁਲਸ ਨੂੰ ਸੂਚਿਤ ਕੀਤਾ।” ਪਤਾ ਲੱਗਾ ਹੈ ਕਿ ਪੀੜਤਾ ਡਿਪ੍ਰੈਸ਼ਨ ‘ਚ ਸੀ। ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਵਰੀ 2005 ਵਿੱਚ ਭਾਰਤੀ ਦੂਤਾਵਾਸ ਦੇ ਅਹਾਤੇ ਵਿੱਚ ਅਚਾਨਕ ਗੋਲੀਬਾਰੀ ਹੋਈ ਸੀ, ਜਿਸ ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਦੋ ਗਾਰਡ ਮਾਰੇ ਗਏ ਸਨ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ ਸੀ। ਕਾਠਮੰਡੂ ਪੋਸਟ ਦੀ ਰਿਪੋਰਟ ਮੁਤਾਬਕ ਦੂਤਘਰ ਦੇ ਅਧਿਕਾਰੀਆਂ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਨੇਪਾਲ ਪੁਲਸ ਦੀ ਇਕ ਟੀਮ ਸੋਮਵਾਰ ਨੂੰ ਦੂਤਾਵਾਸ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Comment here