ਧਾਡਿੰਗ-ਇਥੋਂ ਦੇ ਗਜੂਰੀ ਗ੍ਰਾਮੀਣ ਨਗਰਪਾਲਿਕਾ ਖੇਤਰ ‘ਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮੱਧ ਨੇਪਾਲ ਦੇ ਧਾਡਿੰਗ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 8 ਯਾਤਰੀਆਂ ਦੀ ਮੌਤ ਹੋ ਗਈ। ਕਾਠਮੰਡੂ ਤੋਂ ਲਗਭਗ 300 ਕਿਲੋਮੀਟਰ ਦੂਰ ਬੇਨੀ-ਪਹਾੜੀ ਜ਼ਿਲ੍ਹੇ ਨੂੰ ਜਾ ਰਹੀ ਬੱਸ ਪਲਟ ਗਈ। ਇਹ ਹਾਦਸਾ ਗਜੂਰੀ ਵਿਖੇ ਵਾਪਰਿਆ ਜੋ ਰਾਜਧਾਨੀ ਤੋਂ ਲਗਭਗ 60 ਕਿਲੋਮੀਟਰ ਦੂਰ ਸਥਿਤ ਹੈ। 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਜਦੋਂ ਕਿ 19 ਜ਼ਖਮੀ ਹਨ। ਢਾਡਿੰਗ ਦੇ ਐਸਪੀ ਗੌਤਮ ਮਿਸ਼ਰਾ ਨੇ ਏਐਨਆਈ ਨੂੰ ਫ਼ੋਨ ‘ਤੇ ਦੱਸਿਆ ਕਿ ਹੋਰ ਬਚੇ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਛੇ ਪੁਰਸ਼ ਸ਼ਾਮਲ ਹਨ। ਗਜੂਰੀ ਗ੍ਰਾਮੀਣ ਨਗਰ ਪਾਲਿਕਾ ਦੀ ਵਾਈਸ ਚੇਅਰਪਰਸਨ ਸ਼ਰਮੀਲਾ ਬਿਸੁਰਾਲ ਨੇ ਏਐਨਆਈ ਨੂੰ ਫ਼ੋਨ ‘ਤੇ ਦੱਸਿਆ ਕਿ “ਬੱਸ ਗਜੂਰੀ ਵਿਖੇ ਝਰਨੇ ਦੇ ਨੇੜੇ ਤੋਂ ਸੜਕ ਤੋਂ ਹੇਠਾਂ ਉਤਰ ਕੇ ਤ੍ਰਿਸ਼ੂਲੀ ਨਦੀ ਵਿੱਚ ਜਾ ਡਿੱਗੀ। ਨਦੀ ਵਿੱਚ ਡਿੱਗਣ ਤੋਂ ਬਾਅਦ ਬੱਸ ਦਾ ਅੱਧਾ ਹਿੱਸਾ ਪਾਣੀ ਵਿੱਚ ਡੁੱਬ ਗਿਆ।”
Comment here