ਸਿਆਸਤਖਬਰਾਂਚਲੰਤ ਮਾਮਲੇ

ਨੇਪਾਲ ਦੇ ਪੀਐਮ ਦੀ ਪਤਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਕਾਠਮੰਡੂ-ਨੇਪਾਲੀ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਦੇ ਨਿੱਜੀ ਡਾਕਟਰ ਪ੍ਰੋ. ਡਾ: ਯੁਵਰਾਜ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਸੀਤਾ ਦਹਿਲ ਦਾ ਅੱਜ ਸਵੇਰੇ ਲੰਬੀ ਬਿਮਾਰੀ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 69 ਸਾਲਾਂ ਦੀ ਸੀ। ਉਨ੍ਹਾਂ ਦੇ ਪਰਿਵਾਰ ਵਿੱਚ 4 ਬੱਚੇ ਹਨ। ਪਾਰਕਿੰਸਨ ਰੋਗ, ਸ਼ੂਗਰ ਅਤੇ ਹਾਈ ਟੈਂਸ਼ਨ ਤੋਂ ਪੀੜਤ ਸ਼੍ਰੀਮਤੀ ਦਹਿਲ ਨੂੰ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ | ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਗਿਆ ਪਰ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

Comment here