ਸਿਆਸਤਖਬਰਾਂਦੁਨੀਆ

ਨੇਪਾਲ ਦੇ ਪੀਐੱਮ ਦੇਉਬਾ 3 ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ

ਨਵੀਂ ਦਿੱਲੀ– ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਇੱਕ ਉੱਚ-ਪੱਧਰੀ ਵਫ਼ਦ ਦੇ ਨਾਲ ਕੱਲ੍ਹ ਤਿੰਨ ਦਿਨਾਂ ਦੌਰੇ ‘ਤੇ ਦਿੱਲੀ ਪਹੁੰਚੇ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਉਹ ਭਾਜਪਾ ਹੈੱਡਕੁਆਰਟਰ ਪੁੱਜੇ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੇਉਬਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਕਈ ਮੁੱਦਿਆਂ ‘ਤੇ ਗੱਲਬਾਤ ਕਰਨਗੇ। ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਵੀ ਦੇਉਬਾ ਨਾਲ ਮੁਲਾਕਾਤ ਦੀ ਉਮੀਦ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ 1 ਤੋਂ 3 ਅਪ੍ਰੈਲ ਤੱਕ ਆਪਣੀ ਅਧਿਕਾਰਤ ਯਾਤਰਾ ‘ਤੇ ਭਾਰਤ ਪਹੁੰਚੇ। ਕਾਠਮੰਡੂ ਵਿੱਚ ਸਿਆਸੀ ਉਥਲ-ਪੁਥਲ ਦੇ ਬਾਅਦ ਪਿਛਲੇ ਸਾਲ ਜੁਲਾਈ ਵਿੱਚ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇਉਬਾ ਦੀ ਇਹ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਪਤਨੀ ਆਰਜੂ ਦੇਓਬਾ ਵੀ ਨਾਲ ਭਾਰਤ ਆਈ ਹੈ। ਵਿਦੇਸ਼ ਮੰਤਰਾਲਾ ਵੱਲੋਂ ਸੋਮਵਾਰ ਨੂੰ ਜਾਰੀ ਬਿਆਨ ‘ਚ ਕਿਹਾ ਗਿਆ ਸੀ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਭਾਰਤ ਆ ਰਿਹਾ ਹੈ। ਮੰਤਰਾਲਾ ਨੇ ਕਿਹਾ ਸੀ ਕਿ ਭਾਰਤ ਅਤੇ ਨੇਪਾਲ ਦੇ ਸਦੀਆਂ ਪੁਰਾਣੇ ਅਤੇ ਖ਼ਾਸ ਦੋਸਤਾਨਾ ਸਬੰਧ ਹਨ। ਹਾਲ ਦੇ ਸਬੰਧਾਂ ‘ਚ ਦੋਵਾਂ ਦੇਸ਼ਾਂ ਦਰਮਿਆਨ ਸਾਰੇ ਖੇਤਰਾਂ ‘ਚ ਸਹਿਯੋਗ ‘ਚ ਮਹੱਤਵਪੂਰਨ ਪ੍ਰਗਤੀ ਦੇਖਣ ਨੂੰ ਮਿਲੀ ਹੈ। ਬਿਆਨ ਮੁਤਾਬਕ ਨੇਪਾਲ ਦੇ ਪ੍ਰਧਾਨ ਮੰਤਰੀ ਦੀ ਆਉਣ ਵਾਲੀ ਯਾਤਰਾ ਦੋਵਾਂ ਦੇਸ਼ਾਂ ਦਰਮਿਆਨ ਵਿਆਪਕ ‘ਦੁਵੱਲੇ ਗਠਜੋੜ’ ‘ਚ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਦੋਵੇਂ ਦੇਸ਼ਾਂ ਦੇ ਲੋਕਾਂ ਦੇ ਫਾਇਦੇ ਲਈ ਇਸ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰੇਗੀ।

Comment here