ਸਿਆਸਤਖਬਰਾਂ

ਨੌਕਰੀਆਂ ਦੀ ਮੰਗ ਕਰ ਰਹੇ ਅਧਿਆਪਕਾਂ ਤੇ ਪੁਲਸ ਤਸ਼ੱਦਦ

ਮੋਹਾਲੀ-ਪਿਛਲੇ 2 ਹਫ਼ਤਿਆਂ ਤੋਂ ਮੋਹਾਲੀ ਦੀ ਸੋਹਾਣਾ ਟੈਂਕੀ ’ਤੇ ਚੜ੍ਹੇ 646 ਪੀ. ਟੀ. ਆਈ. ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਨੌਕਰੀਆਂ ਲਈ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਇਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਚੜੂਨੀ ਉਨ੍ਹਾਂ ਦੀ ਮਦਦ ਲਈ ਪੁੱਜੇ। ਇਸ ਤੋਂ ਕੁੱਝ ਸਮੇਂ ਬਾਅਦ ਹੀ ਏਅਰਪੋਰਟ ਰੋਡ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ, ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਏਅਰਪੋਰਟ ਰੋਡ ਜਾਮ ਕਰ ਦਿੱਤਾ ਗਿਆ।
ਇਸ ਮੌਕੇ ਗੁਰਨਾਮ ਚੜੂਨੀ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸਰਕਾਰ ਜਨਤਾ ਦੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਸਿਰਫ ਆਪਣਾ ਭਵਿੱਖ ਦੇਖਦੇ ਹਨ, ਜਦੋਂ ਕਿ ਇਨ੍ਹਾਂ ਨੂੰ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Comment here