ਅਪਰਾਧਸਿਆਸਤਖਬਰਾਂ

ਪਟੌਦੀ ਸਿੱਖ ਕਤਲੇਆਮ ਮਾਮਲੇ ‘ਚ ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਨੋਟਿਸ

ਗੁੜਗਾਓਂ ਤੇ ਪਟੌਦੀ ‘ਵਿਚ 47 ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਹਾਈਕੋਰਟ ਨੇ ਸੁਣਵਾਈ ਕਰਦਿਆਂ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਸਮੇਤ ਗੁੜਗਾਓਾ ਦੇ ਡੀ.ਸੀ. ਅਤੇ 9 ਹੋਰਨਾਂ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਹਨ । ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ 2023 ਨੂੰ ਤੈਅ ਕੀਤੀ ਗਈ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਦੱਸਿਆ ਕਿ 2 ਨਵੰਬਰ 1984 ਨੂੰ ਗੁੜਗਾਉਂ ਪਟੌਦੀ ਹਰਿਆਣਾ ਵਿਖੇ ਭੀੜ ਨੇ 297 ਘਰਾਂ ਨੂੰ ਅੱਗ ਲਗਾ ਕਿ ਸਾੜ ਦਿੱਤਾ ਸੀ ਅਤੇ 47 ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ । ਜਿਸ ਸੰਬੰਧੀ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਵਲੋਂ ਪੀੜਤ ਸੰਤੋਖ ਸਿੰਘ ਸਾਹਨੀ ਅਤੇ ਸੀਨੀਅਰ ਵਕੀਲ ਗਗਨਦੀਪ ਸਿੰਘ ਬੱਲ ਰਾਹੀਂ ਪਟੀਸ਼ਨਾਂ ਪਾਈਆਂ ਗਈਆਂ ਸਨ ।ਜਿਸ ਦੀ ਹਾਈਕੋਰਟ ਵਿਖੇ ਜਸਟਿਸ ਵਿਨੋਦ ਕੁਮਾਰ ਭਾਰਦਵਾਜ ਇਕਹਿਰੀ ਬੈਚ ਮੂਹਰੇ ਸੁਣਵਾਈ ਹੋਈ । ਪੀੜਤ ਦਰਸ਼ਨ ਸਿੰਘ ਘੋਲੀਆ  ਗੁਰਦੀਪ ਸਿੰਘ ਕੁਰੂਕਸ਼ੇਤਰ, ਬਲਕਰਨ ਸਿੰਘ ਢਿੱਲੋਂ ਮੋਗਾ, ਗਿਆਨ ਸਿੰਘ ਖਾਲਸਾ ਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਭਾਈ ਸਰਬਜੀਤ ਸਿੰਘ ਅੰਮਿ੍ਤਸਰ ਨੇ ਕਿਹਾ ਕਿ ਉਹ ਇਨਸਾਫ ਤੇ ਨਿਆਂ  ਲਈ ਕਾਨੂੰਨੀ ਪ੍ਰਕਿਰਿਆ ਰਾਹੀਂ ਆਪਣਾ ਸੰਘਰਸ਼ ਨਿਰੰਤਰ ਜਾਰੀ ਰੱਖਣਗੇ ਭਾਵੇਂ ਉਨ੍ਹਾਂ ਨੂੰ ਸੁਪਰੀਮ ਕੋਰਟ ਵੀ ਜਾਣਾ ਪਵੇ । ਹੈਰਾਨੀ ਦੀ ਗਲ ਹੈ ਕਿ ਪ੍ਰਸ਼ਾਸਨ ਦਾ ਰਵਈਆ ਦੋਸ਼ੀਆਂ ਦੇ ਹਕ ਵਿਚ ਹੈ ,ਜਿਸ ਕਰਕੇ ਸਿਖਾਂ ਨੂੰ ਇਨਸਾਫ ਨਹੀਂ ਮਿਲ ਰਿਹਾ।

Comment here