ਅਪਰਾਧਸਿਆਸਤਖਬਰਾਂ

ਪਠਾਨਕੋਟ ‘ਚ ਰੰਜਿਸ਼ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਪਠਾਨਕੋਟ -ਦੇਰ ਰਾਤ ਪਠਾਨਕੋਟ ਦੇ ਅਬਰੋਲ ਨਗਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਨੌਜਵਾਨਾਂ ਨੇ ਗੰਡਾਸੀ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਰਾਹੁਲ (28) ਅਬਰੋਲ ਨਗਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ ਇੱਕ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਥਾਣਾ ਡਿਵੀਜ਼ਨ ਨੰਬਰ ਇੱਕ ਦੇ ਇੰਚਾਰਜ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਰਾਹੁਲ ਦੇ ਪਿਤਾ ਕ੍ਰਿਸ਼ਨ ਚੰਦ ਦੇ ਬਿਆਨਾਂ ’ਤੇ ਅਬਰੋਲ ਨਗਰ ਵਾਸੀ ਗੁਰਦੀਪ ਸਿੰਘ ਉਰਫ਼ ਕਾਕਾ ਅਤੇ ਉਸ ਦੇ ਦੋਸਤ ਦੀਪਕ ਕੁਮਾਰ ਉਰਫ਼ ਟੀਟੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ਨੀਵਾਰ ਰਾਤ ਰਾਹੁਲ ਕਾਰ ‘ਚ ਘਰ ਪਰਤ ਰਿਹਾ ਸੀ। ਗੁਰਦੀਪ ਅਤੇ ਦੀਪਕ ਕੁਮਾਰ ਨੇ ਸਾਜ਼ਿਸ਼ ਦੇ ਤਹਿਤ ਕਾਰ ਵਿੱਚ ਆਏ ਰਾਹੁਲ ਨੂੰ ਰੋਕ ਲਿਆ। ਦੀਪਕ ਕੁਮਾਰ ਨੇ ਰਾਹੁਲ ਨੂੰ ਗੱਲਾਂ ‘ਚ ਫਸਾ ਲਿਆ ਅਤੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਗੁਰਦੀਪ ਕਾਰਾਂ ਦੇ ਪਿੱਛੇ ਲੁੱਕ ਗਿਆ ਅਤੇ ਪਿੱਛੇ ਤੋਂ ਆ ਕੇ ਰਾਹੁਲ ‘ਤੇ ਗੰਡਾਸੀ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਦੀ ਰਾਹੁਲ ਨਾਲ ਪੁਰਾਣੀ ਦੁਸ਼ਮਣੀ ਸੀ। ਜਿਸ ਕਾਰਨ ਇਲਾਕਾ ਵਾਸੀਆਂ ਨੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਪੱਕਾ ਕਰਵਾ ਲਿਆ ਸੀ। ਉਦੋਂ ਤੋਂ ਹੀ ਗੁਰਦੀਪ ਸਿੰਘ ਦੀ ਰਾਹੁਲ ਨਾਲ ਰੰਜਿਸ਼ ਰਹਿੰਦੀ ਸੀ। ਗੁਰਦੀਪ ਨੇ ਆਪਣੇ ਸਾਥੀ ਦੀਪਕ ਕੁਮਾਰ ਨਾਲ ਮਿਲ ਕੇ ਰਾਹੁਲ ਦਾ ਕਤਲ ਕਰ ਦਿੱਤਾ। ਥਾਣਾ ਡਵੀਜ਼ਨ ਨੰਬਰ-1 ਦੇ ਇੰਚਾਰਜ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਅਬਰੋਲ ਨਗਰ ’ਚ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਹੁਲ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਅਤੇ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਥਾਣਾ ਸਦਰ ਦੇ ਇੰਚਾਰਜ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡਿਵੀਜ਼ਨ ਨੰਬਰ 1 ਦੀ ਤਰਫੋਂ ਆਈ.ਪੀ.ਸੀ ਦੀ ਧਾਰਾ 302, 341 ਅਤੇ 34 ਤਹਿਤ ਮੁਕੱਦਮਾ ਨੰਬਰ 23 ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Comment here