ਸਿਆਸਤਖਬਰਾਂਚਲੰਤ ਮਾਮਲੇ

ਪਤੀ ਬੇਰੁਜ਼ਗਾਰ ਹੈ ਤਾਂ ਵੀ ਪਤਨੀ ਨੂੰ ਦੇਣਾ ਪੈਣਾ ਗੁਜਾਰਾ ਭੱਤਾ : ਕਰਨਾਟਕਾ ਹਾਈਕੋਰਟ

ਕਰਨਾਟਕਾ-ਇੱਥੋਂ ਦੀ ਹਾਈਕੋਰਟ ਨੇ ਆਪਣੇ ਇੱਕ ਫੈਸਲੇ ਵਿੱਚ ਕਿਹਾ ਹੈ ਕਿ ਜੇਕਰ ਪਤੀ ਬੇਰੁਜ਼ਗਾਰ ਹੈ ਤਾਂ ਉਸ ਨੂੰ ਆਪਣੀ ਪਤਨੀ ਨੂੰ ਗੁਜਾਰਾ ਭੱਤਾ ਦੇਣ ਲਈ ਨੌਕਰੀ ਲੱਭਣੀ ਚਾਹੀਦੀ ਹੈ। ਜਸਟਿਸ ਐਮ. ਨਾਗਪ੍ਰਸੰਨਾ ਦੀ ਸਿੰਗਲ ਬੈਂਚ ਨੇ ਫੈਸਲਾ ਸੁਣਾਉਂਦਿਆ ਕਿਹਾ ਕਿ ਪਤੀ ਦਾ ਫਰਜ਼ ਹੈ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੁਜਾਰਾ ਭੱਤਾ ਪ੍ਰਦਾਨ ਕਰੇ। ਇਸ ਲਈ ਜੇਕਰ ਉਹ ਬੇਰੁਜ਼ਗਾਰ ਹੈ, ਤਾਂ ਉਸਨੂੰ ਨੌਕਰੀ ਲੱਭ ਕੇ ਕਮਾਈ ਕਰਨੀ ਚਾਹੀਦੀ ਹੈ।
ਬੈਂਚ ਨੇ ਫੈਸਲਾ ਸੁਣਾਉਂਦਿਆਂ ਮੈਸੂਰ ਦੀ ਇੱਕ ਪਰਿਵਾਰਕ ਅਦਾਲਤ ਵੱਲੋਂ ਇਸ ਸਬੰਧ ਵਿੱਚ ਦਿੱਤੇ ਗਏ ਫੈਸਲੇ ਉੱਤੇ ਸਵਾਲ ਉਠਾਉਣ ਵਾਲੀ ਇੱਕ ਵਿਅਕਤੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਉਸ ਵਿਅਕਤੀ ਦੇ ਵਕੀਲ ਨੇ ਕਿਹਾ ਸੀ ਕਿ ਪਟੀਸ਼ਨਰ ਬੀਮਾਰ ਹੈ। ਉਸ ਕੋਲ ਕੋਈ ਨੌਕਰੀ ਨਹੀਂ ਹੈ। ਇਸੇ ਕਰਕੇ ਉਹ ਗੁਜਾਰਾ ਭੱਤਾ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਇਸ ਦਲੀਲ ਨੂੰ ਖਾਰਜ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਇਹ ਮੰਨਣਯੋਗ ਨਹੀਂ ਹੈ ਕਿ ਪਤੀ ਆਪਣੀ ਪਤਨੀ ਨੂੰ 10,000 ਰੁਪਏ ਮਹੀਨਾਵਾਰ ਮੁਆਵਜ਼ਾ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਬੈਂਚ ਨੇ ਦੁਹਰਾਇਆ ਕਿ ਉਹ ਕੰਮ ਕਰਨ ਲਈ ਕਾਫੀ ਫਿੱਟ ਹੈ ਅਤੇ ਉਸ ਨੂੰ ਨੌਕਰੀ ਲੱਭਣੀ ਚਾਹੀਦੀ ਹੈ ਅਤੇ ਪਤਨੀ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਸਥਾਨਕ ਪਰਿਵਾਰਕ ਅਦਾਲਤ ਨੇ ਪਤਨੀ ਨੂੰ 6,000 ਰੁਪਏ ਅਤੇ ਬੱਚੇ ਨੂੰ 4,000 ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਬੈਂਚ ਨੇ ਅੱਗੇ ਕਿਹਾ ਕਿ 10,000 ਰੁਪਏ ਕੋਈ ਵੱਡੀ ਰਕਮ ਨਹੀਂ ਹੈ। ਆਦਮੀ ਦੀ ਇਹ ਦਲੀਲ ਕਿ ਉਹ ਭੁਗਤਾਨ ਕਰਨ ਦੀ ਸਥਿਤੀ ਵਿੱਚ ਨਹੀਂ ਹੈ ਸਿਰਫ਼ ਇੱਕ ਬਹਾਨਾ ਹੈ।
ਕਰਨਾਟਕ ਹਾਈ ਕੋਰਟ ਨੇ ਇੱਕ ਹੋਰ ਮਾਮਲੇ ਵਿੱਚ ਪੀੜਤਾ ਅਤੇ ਮੁਲਜ਼ਮ ਦੇ ਵਿਆਹ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੇ ਤਹਿਤ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਵਿਅਕਤੀ ਵਿਰੁੱਧ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ। ਪੀੜਤਾ ਨੇ ਬਾਲਗ ਹੋਣ ਤੋਂ ਬਾਅਦ ਮੁਲਜ਼ਮ ਨਾਲ ਵਿਆਹ ਕਰ ਲਿਆ। ਕੇਸ ਦੀ ਸੁਣਵਾਈ ਦੌਰਾਨ ਜੋੜੇ ਦਾ ਇੱਕ ਬੱਚਾ ਵੀ ਹੈ।

Comment here