ਲਖਨਊ-ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਆਊਟਗੋਇੰਗ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ। ਬਸਪਾ ਮੁਖੀ ਨੇ ਟਵੀਟ ਕੀਤਾ ਕਿ ਵਿਸ਼ਵ ਕੁਸ਼ਤੀ ‘ਚ ਭਾਰਤ ਦਾ ਨਾਂ ਰੌਸ਼ਨ ਕਰ ਕੇ ਗੌਰਵਮਈ ਸਥਾਨ ਪਾਉਣ ਵਾਲੀਆਂ ਭਾਰਤੀ ਧੀਆਂ ਕੁਸ਼ਤੀ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ‘ਤੇ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੰਦੋਲਨ ਕਰਨ ਨੂੰ ਮਜ਼ਬੂਰ ਹਨ। ਮਾਇਆਵਤੀ ਨੇ ਇਸ ਟਵੀਟ ‘ਚ ਕਿਹਾ ਕਿ ਇਨ੍ਹਾਂ ਧੀਆਂ ਨੂੰ ਨਿਆਂ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ।
ਪਹਿਲਵਾਨ ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਅੱਗੇ ਆਵੈ : ਮਾਇਆਵਤੀ

Comment here