ਸਿਆਸਤਖਬਰਾਂਦੁਨੀਆ

ਪਾਕਿਸਤਾਨ ‘ਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ

ਲਾਹੌਰ- ਪਾਕਿਸਤਾਨ ਦੇ ਲਾਹੌਰ ‘ਚ ਨਾਗਰਿਕ ਸਮਾਜ ਵੱਲੋਂ ਸੁਤੰਤਰਤਾ ਸੈਨਾਨੀ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ। ਲਾਹੌਰ ਦੇ ਸ਼ਾਦਮਾਨ ਚੌਂਕ ਜਿਸ ਜਗ੍ਹਾ ਉਨ੍ਹਾਂ ਨੂੰ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ ਉਥੇ ਲੋਕਾਂ ਨੇ ਤਿੰਨਾਂ ਸ਼ਹੀਦਾਂ ਨੂੰ ਫੁੱਲ ਭੇਂਟ ਕੀਤੇ, ਇਸ ਦੌਰਾਨ ਮੌਜੂਦ ਲੋਕਾਂ ਨੇ ਉਸ ਸਥਾਨ ‘ਤੇ ਤਿੰਨੇ ਸ਼ਹੀਦਾਂ ਨੂੰ ਸਲਾਮ ਕੀਤਾ। ਇਸ ਪ੍ਰੋਗਰਾਮ ਦਾ ਆਯੋਜਨ ਪਾਕਿਸਤਾਨ ਦੇ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਵਲੋਂ ਕੀਤਾ ਗਿਆ ਅਤੇ ਪ੍ਰੋਗਰਾਮ ਦੇ ਦੌਰਾਨ ਸੁਰੱਖਿਆ ਚਾਕ-ਚੌਬੰਦ ਰਹੀ ਕਿਉਂਕਿ ਧਾਰਮਿਕ ਚਰਮਪੰਥੀਆਂ ਦੀ ‘ਧਮਕੀ’ ਨੂੰ ਧਿਆਨ ‘ਚ ਰੱਖਦੇ ਹੋਏ ਲਾਹੌਰ ਹਾਈ ਕੋਰਟ ਨੇ ਸਖ਼ਤ ਸੁਰੱਖਿਆ ਦੇ ਨਿਰਦੇਸ਼ ਦਿੱਤੇ ਸਨ। ਤਿੰਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਫਾਊਂਡੇਸ਼ਨ ਦੇ ਪ੍ਰਧਾਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬਲਿਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Comment here