ਅਪਰਾਧਸਿਆਸਤਖਬਰਾਂਦੁਨੀਆ

ਪਾਕਿਸਤਾਨ ਦੀਆਂ ਜੇਲ੍ਹਾਂ ਚ 682 ਭਾਰਤੀ ਕੈਦੀ

ਇਸਲਾਮਾਬਾਦ-ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਆਪਣੀਆਂ ਜੇਲ੍ਹਾਂ ਵਿੱਚ 682 ਭਾਰਤੀ ਕੈਦੀਆਂ ਦੇ ਨਜ਼ਰਬੰਦ ਹੋਣ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਅਤੇ ਭਾਰਤ ਨੇ 2008 ਦੇ ਇਕ ਸਮਝੌਤੇ ਤਹਿਤ ਜੇਲ੍ਹਾਂ ਵਿਚ ਬੰਦ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਹਨ। ਇਸੇ ਸੂਚੀ ਦੀ ਅਦਲਾ-ਬਦਲੀ ਦੌਰਾਨ ਪਾਕਿਸਤਾਨ ਨੇ ਆਪਣੀਆਂ ਜੇਲ੍ਹਾਂ ਵਿੱਚ ਬੰਦ ਭਾਰਤੀ ਕੈਦੀਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਇਹ ਸੂਚੀ ਸਾਲ ਵਿੱਚ ਦੋ ਵਾਰ ਸਾਂਝੀ ਕੀਤੀ ਜਾਂਦੀ ਹੈ – 1 ਜਨਵਰੀ ਅਤੇ 1 ਜੁਲਾਈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਨੇ ਇੱਥੇ ਭਾਰਤੀ ਹਾਈ ਕਮਿਸ਼ਨ ਨਾਲ ਆਪਣੀਆਂ ਜੇਲ੍ਹਾਂ ਵਿੱਚ ਬੰਦ 682 ਭਾਰਤੀ ਕੈਦੀਆਂ ਦੀ ਸੂਚੀ ਸਾਂਝੀ ਕੀਤੀ ਹੈ, ਜਿਸ ਵਿੱਚ 49 ਨਾਗਰਿਕ ਅਤੇ 633 ਮਛੇਰੇ ਸ਼ਾਮਲ ਹਨ। 

Comment here