ਅਪਰਾਧਸਿਆਸਤਖਬਰਾਂਦੁਨੀਆ

ਪਾਕਿਸਤਾਨ: ਭ੍ਰਿਸ਼ਟਾਚਾਰ ਦੇ ਦੋਸ਼ ‘ਚ ਨੇਤਾ ਤਨਵੀਰ ਖਾਨ ਗ੍ਰਿਫਤਾਰ

ਇਸਲਾਮਾਬਾਦ  : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਅਤੇ ਸਾਬਕਾ ਸੈਨੇਟਰ ਚੌਧਰੀ ਤਨਵੀਰ ਖਾਨ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਕਰਾਚੀ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਅਖਬਾਰ ‘ਦ ਡਾਨ’ ਦੀ ਰਿਪੋਰਟ ਮੁਤਾਬਕ ਅਧਿਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਤਨਵੀਰ ਖਾਨ ਨੇ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਨੇ ਸੰਯੁਕਤ ਅਰਬ ਅਮੀਰਾਤ ਦੀ ਉਡਾਣ ‘ਤੇ ਦੇਸ਼ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਸੀ। ਮੀਡੀਆ ਰਿਪੋਰਟਾਂ ਅਨੁਸਾਰ ਤਨਵੀਰ ਨੂੰ ਗ੍ਰਿਫਤਾਰ ਕਰਨ ਦੀਆਂ ਕਈ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਸਾਵਧਾਨੀ ਵਜੋਂ ਪੰਜਾਬ ਦੇ ਭ੍ਰਿਸ਼ਟਾਚਾਰ ਵਿਰੋਧੀ ਦਸਤੇ ਦੀ ਬੇਨਤੀ ‘ਤੇ ਐਫਆਈਏ ਦੀ ਕਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਐਫਆਈਏ ਨੂੰ ਸਾਬਕਾ ਸੈਨੇਟਰ ਦੇ ਦੇਸ਼ ਛੱਡ ਕੇ ਭੱਜਣ ਦੇ ਸੰਭਾਵੀ ਕਦਮ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਉਸ ਅਨੁਸਾਰ ਉਸ ਦਾ ਨਾਂ ਬਲੈਕਲਿਸਟ ਕੀਤਾ ਗਿਆ ਸੀ ਅਤੇ ਉਹ ਅੱਜ ਕਰਾਚੀ ਹਵਾਈ ਅੱਡੇ ‘ਤੇ ਸੀ ਜਿੱਥੇ ਉਸ ਨੂੰ ਐਫਆਈਏ ਇਮੀਗ੍ਰੇਸ਼ਨ ਟੀਮ ਨੇ ਗ੍ਰਿਫਤਾਰ ਕਰ ਲਿਆ। ਐਫਆਈਏ ਦੀ ਟੀਮ ਸ਼ਨੀਵਾਰ ਨੂੰ ਉਸ ਦੀ ਹਿਰਾਸਤ ਪੰਜਾਬ ਦੇ ਭ੍ਰਿਸ਼ਟਾਚਾਰ ਵਿਰੋਧੀ ਦਸਤੇ ਨੂੰ ਸੌਂਪੇਗੀ। ਤਨਵੀਰ ਖਾਨ ਦੀ ਗ੍ਰਿਫਤਾਰੀ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਪਾਕਿਸਤਾਨ ‘ਚ ਵਿਰੋਧੀ ਧਿਰ ਇਮਰਾਨ ਖਾਨ ਸਰਕਾਰ ਖਿਲਾਫ ਉਨ੍ਹਾਂ ਦੇ ਕੁਸ਼ਾਸਨ ‘ਤੇ ਬੇਭਰੋਸਗੀ ਮਤਾ ਲਿਆਉਣ ਦੀ ਯੋਜਨਾ ਦੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੋਧੀ ਧਿਰ ਨੂੰ ਵਾਰ-ਵਾਰ ਧਮਕੀ ਦੇ ਰਹੇ ਹਨ ਕਿ ਜੇਕਰ ਉਨ੍ਹਾਂ ਦੇ ਖਿਲਾਫ ਬੇਭਰੋਸਗੀ ਮਤਾ ਅਸਫਲ ਹੁੰਦਾ ਹੈ ਤਾਂ ਉਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

Comment here