ਅਪਰਾਧਸਿਆਸਤਖਬਰਾਂਦੁਨੀਆ

ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ

ਨਵੀਂ ਦਿੱਲੀ-ਪਾਕਿਸਤਾਨ ਸਰਕਾਰ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਭਾਰਤ ਵਿਚ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲਾਂਕਿ, ਟਵਿੱਟਰ ਦੇ ਅਧਿਕਾਰਤ ਬਿਆਨ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ। ਦਰਅਸਲ ਇਸ ਹਫਤੇ ਭਾਰਤ ਸਰਕਾਰ ਨੇ ਪੀਐੱਫਆਈ ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਕੈਨੇਡਾ ਸਥਿਤ ਪਾਕਿਸਤਾਨ ਦੇ ਦੂਤਘਰ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਪੀਐੱਫਆਈ ਦੇ ਸਮਰਥਨ ਚ ਪੋਸਟ ਕੀਤਾ।
ਪਾਪੂਲਰ ਫਰੰਟ ਆਫ ਇੰਡੀਆ ਦੇ ਸਮਰਥਨ ‘ਚ ਆਏ ਕੈਨੇਡਾ ਸਥਿਤ ਪਾਕਿਸਤਾਨ ਦੇ ਦੂਤਘਰ ਦੇ ਇਕ ਟਵੀਟ ਦਾ ਸਕਰੀਨਸ਼ਾਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ। ਰਿਪੋਰਟਾਂ ਮੁਤਾਬਕ, ਪਾਕਿਸਤਾਨ ਦੇ ਕੌਂਸਲੇਟ ਜਨਰਲ ਵੈਨਕੂਵਰ ਦੇ ਅਧਿਕਾਰਤ ਹੈਂਡਲ ਨੇ ਪਾਬੰਦੀਸ਼ੁਦਾ ਪੀਐਫਆਈ ਦੇ ਸਮਰਥਨ ਵਿੱਚ ਟਵੀਟ ਕੀਤਾ ਸੀ। ਇੰਨਾ ਹੀ ਨਹੀਂ ਇਤਰਾਜ਼ਯੋਗ ਟਵੀਟ ਦੇ ਨਾਲ-ਨਾਲ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਰਕਾਰ ਨੂੰ ਵੀ ਇਸ ‘ਚ ਟੈਗ ਕੀਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਸ ਟਵੀਟ ਦੇ ਖਿਲਾਫ ਬਹੁਤ ਗੁੱਸਾ ਕੱਢਿਆ। ਪੋਸਟ ਵੀ ਵਾਇਰਲ ਹੋ ਗਈ।
ਵਾਇਰਲ ਸਕ੍ਰੀਨਸ਼ੌਟ ਵਿੱਚ ਟਵੀਟ ਕੀਤਾ ਗਿਆ ਸੀ, “ਭਾਜਪਾ ਸ਼ਾਸਿਤ ਰਾਜਾਂ ਵਿੱਚ ਨਜ਼ਰਬੰਦੀ ਦੇ ਨਾਮ ‘ਤੇ ਵੱਡੇ ਪੱਧਰ ‘ਤੇ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਇਹ ਕੁਝ ਵੀ ਨਹੀਂ ਬਲਕਿ ਕੇਂਦਰ ਸਰਕਾਰ ਵੱਲੋਂ ਪੀ.ਐਫ.ਆਈ. ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਜਮਹੂਰੀ ਕਦਰਾਂ ਕੀਮਤਾਂ ਦੀ ਉਲੰਘਣਾ ਹੈ। ਇਸ ਤਾਨਾਸ਼ਾਹੀ ਪ੍ਰਣਾਲੀ ਦੇ ਤਹਿਤ ਅਜਿਹੀ ਕਾਰਵਾਈ ਦੀ ਉਮੀਦ ਕੀਤੀ ਜਾਂਦੀ ਸੀ। ”
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤ ਨੇ ਪਾਕਿਸਤਾਨ ‘ਤੇ ਡਿਜੀਟਲ ਸਟ੍ਰਾਈਕ ਕੀਤੀ ਹੋਵੇ। ਇਸ ਤੋਂ ਪਹਿਲਾਂ 55 ਯੂ-ਟਿਊਬ ਚੈਨਲਾਂ ਅਤੇ ਦੇਸ਼ ਵਿਰੋਧੀ ਸਮੱਗਰੀ ਵਾਲੀਆਂ ਦੋ ਵੈੱਬਸਾਈਟਾਂ ‘ਤੇ ਮੋਦੀ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਸੀ। ਭਾਰਤ ਨੇ ਜਨਵਰੀ 2022 ਅਤੇ ਦਸੰਬਰ 2021 ਵਿਚ ਪਾਕਿਸਤਾਨ ‘ਤੇ ਅਜਿਹੀ ਕਾਰਵਾਈ ਕੀਤੀ ਹੈ।

Comment here