ਖਬਰਾਂਚਲੰਤ ਮਾਮਲੇਦੁਨੀਆ

ਪਾਕਿ ਅਦਾਲਤ ਨੂੰ ਭਗਤ ਸਿੰਘ ਸਜ਼ਾ ਮਾਮਲਾ ਦੁਬਾਰਾ ਖੋਲ੍ਹਣ ’ਤੇ ਇਤਰਾਜ਼

ਲਾਹੌਰ-ਪਾਕਿਸਤਾਨ ਵਿਚ ਭਗਤ ਸਿੰਘ ਨੂੰ ਲੈਕੇ ਵਿਸ਼ੇਸ਼ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਆਜ਼ਾਦੀ ਘੁਲਾਟੀਏ ਸ. ਭਗਤ ਸਿੰਘ ਨੂੰ 1931 ’ਚ ਸਜ਼ਾ ਮਿਲਣ ਦੇ ਮਾਮਲੇ ਨੂੰ ਦੁਬਾਰਾ ਖੋਲ੍ਹੇ ਜਾਣ ਸਬੰਧੀ ਪਟੀਸ਼ਨ ’ਤੇ ਸ਼ਨੀਵਾਰ ਇਤਰਾਜ ਪ੍ਰਗਟਾਇਆ। ਪਟੀਸ਼ਨ ’ਚ ਭਗਤ ਸਿੰਘ ਨੂੰ ਮਰਨ ਉਪਰੰਤ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ। ਸਿੰਘ ਨੂੰ ਬ੍ਰਿਟਿਸ਼ ਸ਼ਾਸਨ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼ ’ਚ ਮੁਕੱਦਮਾ ਚਲਾਉਣ ਤੋਂ ਬਾਅਦ 23 ਮਾਰਚ 1931 ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਫਾਂਸੀ ਦੇ ਦਿੱਤੀ ਗਈ ਸੀ।
ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪਟੀਸ਼ਨਕਰਤਾ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਕਿਹਾ, ‘‘ਲਾਹੌਰ ਹਾਈ ਕੋਰਟ ਨੇ ਸ਼ਨੀਵਾਰ ਨੂੰ ਭਗਤ ਸਿੰਘ ਮਾਮਲੇ ਨੂੰ ਮੁੜ ਖੋਲ੍ਹਣ ਅਤੇ ਇਸ ਦੀ ਜਲਦੀ ਸੁਣਵਾਈ ਲਈ ਇਕ ਬੈਂਚ ਦੇ ਗਠਨ ’ਤੇ ਇਤਰਾਜ਼ ਜ਼ਾਹਿਰ ਕੀਤਾ। ਅਦਾਲਤ ਨੇ ਕਿਹਾ ਕਿ ਪਟੀਸ਼ਨ ਸੀਨੀਅਰ ਬੈਂਚ ਦੇ ਸੁਣਵਾਈ ਯੋਗ ਨਹੀਂ ਹੈ।’’ ਲਾਹੌਰ ਹਾਈ ਕੋਰਟ ਨੇ ਸ਼ਨੀਵਾਰ ਨੂੰ ਲਗਭਗ ਇਕ ਦਹਾਕੇ ਪਹਿਲਾਂ ਦਾਇਰ ਮਾਮਲੇ ਨੂੰ ਮੁੜ ਖੋਲ੍ਹਣ ਅਤੇ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਇਕ ਬੈਂਚ ਦੇ ਗਠਨ ’ਤੇ ਇਤਰਾਜ਼ ਜ਼ਾਹਿਰ ਕੀਤਾ, ਜਿਸ ਵਿਚ ਸਮੀਖਿਆ ਦੇ ਸਿਧਾਂਤਾਂ ਦੀ ਪਾਲਣਾ ਕਰਦੇ ਹੋਏ ਸਿੰਘ ਦੀ ਸਜ਼ਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।

Comment here