ਖਬਰਾਂਚਲੰਤ ਮਾਮਲੇਦੁਨੀਆ

ਪਾਕਿ-ਅਮਰੀਕਾ ਵਿਚਾਲੇ ਰੱਖਿਆ ਸਹਿਯੋਗ ਦੀ ਨਵੀਂ ਸ਼ੁਰੂਆਤ

ਇਸਲਾਮਾਬਾਦ-‘ਦਿ ਐਕਸਪ੍ਰੈਸ ਟ੍ਰਿਬਿਊਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੀ ਕੈਬਨਿਟ ਨੇ ਅਮਰੀਕਾ ਨਾਲ ਨਵੇਂ ਸੁਰੱਖਿਆ ਸਮਝੌਤੇ ‘ਤੇ ਦਸਤਖ਼ਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਇਕ ਮੀਡੀਆ ਰਿਪੋਰਟ ‘ਚ ਇਹ ਗੱਲ ਕਹੀ ਗਈ। ਇਹ ਕਦਮ ਸਾਲਾਂ ਦੇ ਅਵਿਸ਼ਵਾਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਦੀ ਨਵੀਂ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਅਤੇ ਇਸਲਾਮਾਬਾਦ ਲਈ ਵਾਸ਼ਿੰਗਟਨ ਤੋਂ ਫੌਜੀ ਸਾਜ਼ੋ-ਸਾਮਾਨ ਹਾਸਲ ਕਰਨ ਦੇ ਰਾਹ ਖੋਲ੍ਹ ਸਕਦਾ ਹੈ।
ਕੈਬਨਿਟ ਨੇ ‘ਸਰਕੂਲੇਸ਼ਨ’ ਸੰਖੇਪ ਰਾਹੀਂ, ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਸੰਚਾਰ ਅੰਤਰ-ਸਰਗਰਮੀ ਅਤੇ ਸੁਰੱਖਿਆ ਮੈਮੋਰੰਡਮ ਆਫ ਐਗਰੀਮੈਂਟ, ਜਿਸ ਨੂੰ ਸੀ ਆਐੱਸ-ਐੱਮਓਏ ਵਜੋਂ ਜਾਣਿਆ ਜਾਂਦਾ ਹੈ, ‘ਤੇ ਦਸਤਖਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਨੂੰ ਲੈ ਕੇ ਕਿਸੇ ਵੀ ਪਾਸਿਓਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਸੰਘੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨਾਲ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਅਤੇ ਅਮਰੀਕਾ ਨੇ ਰੱਖਿਆ ਖੇਤਰ ਸਮੇਤ ਹੋਰ ਖੇਤਰਾਂ ਵਿੱਚ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ਲਈ ਸਹਿਮਤੀ ਪ੍ਰਗਟਾਈ ਸੀ। ਇਹ ਸਹਿਮਤੀ ਅਮਰੀਕਾ ਦੀ ਸੈਂਟਰਲ ਕਮਾਂਡ ਦੇ ਮੁਖੀ ਜਨਰਲ ਮਾਈਕਲ ਐਰਿਕ ਕੁਰਾਲਾ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਦੀ ਮੀਟਿੰਗ ਵਿੱਚ ਬਣੀ ਸੀ।

Comment here