ਸਿਆਸਤਖਬਰਾਂਖੇਡ ਖਿਡਾਰੀ

ਪਾਕਿ ਆਪਣੇ ਮੁਲਕ ਨੂੰ ਬਿਹਤਰ ਬਨਾਉਣ ’ਚ ਧਿਆਨ ਦੇਵੇ-ਇਰਫ਼ਾਨ ਪਠਾਨ

ਨਵੀਂ ਦਿੱਲੀ-ਭਾਰਤੀ ਟੀਮ ਦੀ ਹਾਰ ਤੋਂ ਬਾਅਦ ਤੰਜ ਕਸਣ ਵਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੂੰ ਸਾਬਕਾ ਭਾਰਤੀ ਕ੍ਰਿਕਟਰ ਇਰਫ਼ਾਨ ਪਠਾਨ ਨੇ ਜਵਾਬ ਦਿੰਦਿਆਂ ਲਿਖਿਆ ਹੈ ਕਿ ਤੁਹਾਡੇ ਵਿਚ ਤੇ ਸਾਡੇ ਵਿਚ ਇਹੀ ਫ਼ਰਕ ਹੈ। ਅਸੀਂ ਆਪਣੀ ਖੁਸ਼ੀ ਤੋਂ ਖੁਸ਼ ਤੇ ਤੁਸੀਂ ਦੂਜਿਆਂ ਦੀ ਤਕਲੀਫ਼ ਤੋਂ। ਇਸ ਲਈ ਆਪਣੇ ਮੁਲਕ ਨੂੰ ਬਿਹਤਰ ਬਣਾਉਣ ‘ਤੇ ਧਿਆਨ ਨਹੀਂ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਇੰਗਲੈਂਡ iਖ਼ਲਾਫ਼ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਭਾਰਤ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਸੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਟੀਮ ਦੀ ਹੋਈ ਹਾਰ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਟਵੀਟ ਕਰ ਕੇ ਭਾਰਤੀ ਟੀਮ ‘ਤੇ ਤੰਜ ਕੱਸਿਆ ਸੀ।
ਸ਼ਹਿਬਾਜ਼ ਸ਼ਰੀਫ਼ ਨੇ ਟਵੀਟ ਵਿਚ ਲਿਖਿਆ ਸੀ ਕਿ ਇਸ ਐਤਵਾਰ 152/0 ਬਨਾਮ 170/0 ਮੁਕਾਬਲਾ ਹੋਵੇਗਾ। ਉਹ ਭਾਰਤੀ ਟੀਮ ਦੀ ਇਸ ਸਾਲ ਤੇ ਪਿਛਲੇ ਸਾਲ ਟੀ-20 ਵਿਸ਼ਵ ਕੱਪ ਵਿਚ 10 ਵਿਕਟਾਂ ਨਾਲ ਹੋਈ ਹਾਰ ‘ਤੇ ਤੰਜ ਕੱਸ ਰਹੇ ਸਨ। ਦਰਅਸਲ, ਇਸ ਵਾਰ ਸੈਮੀਫ਼ਾਈਨਲ ਮੁਕਾਬਲੇ ਵਿਚ ਭਾਰਤ ਨੇ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਦੇ ਜਵਾਬ ਵਿਚ ਇੰਗਲੈਂਡ ਨੇ 15 ਓਵਰਾਂ ਵਿਚ ਬਿਨਾਂ ਕੋਈ ਵਿਕਟ ਗਵਾਏ 170 ਦੌੜਾਂ ਬਣਾ ਕੇ ਮੁਕਾਬਲਾ ਜਿੱਤ ਲਿਆ। ਉੱਧਰ ਪਿਛਲੇ ਸਾਲ ਟੀ-20 ਵਿਸ਼ਵ ਕੱਪ ਵਿਚ ਪਾਕਿਸਤਾਨ ਨੇ ਵੀ ਭਾਰਤ ਨੂੰ ਇਸੇ ਤਰ੍ਹਾਂ ਹੀ 10 ਵਿਕਟਾਂ ਨਾਲ ਹਰਾਇਆ ਸੀ। ਉਸ ਮੁਕਾਬਲੇ ਵਿਚ ਭਾਰਤ ਨੇ 151 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿਚ ਪਾਕਿਸਾਨ ਨੇ 17.5 ਓਵਰਾਂ ਵਿਚ ਬਿਨਾ ਕੋਈ ਵਿਕਟ ਗਵਾਏ 152 ਦੌੜਾਂ ਬਣਾ ਕੇ ਮੁਕਾਬਲਾ 10 ਵਿਕਟਾਂ ਨਾਲ ਜਿੱਤ ਲਿਆ ਸੀ।

Comment here