ਇਸਲਾਮਾਬਾਦ-ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅੱਲ੍ਹਾ ਅਬਾਦ ਇਲਾਕੇ ’ਚ ਇਕ ਮਾਤਾ-ਪਿਤਾ ‘ਤੇ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ਆਪਣੀ 8 ਮਹੀਨੇ ਦੀ ਬੇਟੀ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਮਾਸੂਮ ਬੱਚੀ ਦਾ ਕਤਲ ਕਰਨ ਵਾਲੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਆਪਣੀ 8 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਇਕ ਜਗ੍ਹਾ ’ਤੇ ਦਫ਼ਨਾ ਦਿੱਤਾ ਸੀ। ਪੁਲਸ ਵੱਲੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਉਨ੍ਹਾਂ ਦੀ ਬੱਚੀ ਕਾਫ਼ੀ ਸਮੇਂ ਤੋਂ ਬੀਮਾਰ ਸੀ ਤੇ ਉਹ ਬਹੁਤ ਹੀ ਗਰੀਬ ਹੋਣ ਕਾਰਨ ਉਸ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਸੀ। ਉਨ੍ਹਾਂ ਕੋਲ ਦਵਾਈਆਂ ਲਈ ਪੈਸੇ ਨਹੀਂ ਸਨ, ਇਸ ਲਈ ਉਨ੍ਹਾਂ ਨੇ ਉਸ ਨੂੰ ਮਾਰਨ ਦਾ ਫ਼ੈਸਲਾ ਕੀਤਾ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਤੇ ਬੱਚੀ ਦੀ ਲਾਸ਼ ਦੇ ਕੁਝ ਅੰਗਾਂ ਨੂੰ ਪੁਲਸ ਨੇ ਬਾਹਰ ਕੱਢਿਆ।
ਪਾਕਿ : ਇਲਾਜ ਕਰਵਾਉਣ ਤੋਂ ਅਸਮਰੱਥ ਮਾਪਿਆਂ ਨੇ ਬੱਚੀ ਮਾਰ ‘ਤੀ


Comment here