ਅਪਰਾਧਸਿਆਸਤਖਬਰਾਂ

ਪਾਕਿ : ਕੋਲਾ ਖਾਨ ਹਮਲੇ ‘ਚ ਚਾਰ ਮਜ਼ਦੂਰਾਂ ਦੀ ਹੋਈ ਮੌਤ

ਕਰਾਚੀ-ਇਥੋਂ ਦੇ ਅਧਿਕਾਰੀਆਂ ਨੇ ਦੱਸਿਆ ਕੇ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਦੇ ਹਰਨੇਈ ਜ਼ਿਲ੍ਹੇ ਦੇ ਖੋਸ਼ਤ ਇਲਾਕੇ ’ਚ ਸੋਮਵਾਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਇਕ ਖਾਨ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ। ਸ਼ੱਕੀਆਂ ਨੇ 11 ਕੋਲਾ ਖਾਨਾਂ ’ਚ ਵੀ ਅੱਗ ਲਗਾ ਦਿੱਤੀ। ਇਹ ਘਟਨਾ ਅੱਤਵਾਦੀ ਸਮੂਹਾਂ ਵੱਲੋਂ ਅੰਜਾਮ ਦਿੱਤੇ ਜਾਣ ਦਾ ਖ਼ਦਸ਼ਾ ਹੈ। ਇਸਲਾਮਿਕ ਸਟੇਟ (ਆਈ. ਐੱਸ.) ਅਤੇ ਪਾਕਿਸਤਾਨੀ ਤਾਲਿਬਾਨ (ਟੀ.ਟੀ.ਪੀ.) ਨਾਲ ਜੁੜੇ ਬਾਗੀਆਂ ਅਤੇ ਅੱਤਵਾਦੀਆਂ ਨੇ ਸੂਬੇ ’ਚ ਹਮਲੇ ਤੇਜ਼ ਕਰ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

Comment here