ਸਿਆਸਤਸਿਹਤ-ਖਬਰਾਂਖਬਰਾਂ

ਪਾਕਿ ਕੋਵਿਡ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਗੰਭੀਰ ਨਹੀਂ

ਇਸਲਾਮਾਬਾਦ-ਕੋਰੋਨਾ ਦੇ ਨਵੇਂ ਵੇਰੀਐਂਟ ਨੇ ਦੁਨੀਆਂ ਭਰ ਵਿਚ ਫਿਰ ਦਹਿਸ਼ਤ ਮਚਾ ਦਿੱਤੀ ਹੈ। ਪਾਕਿਸਤਾਨ ’ਚ ਇਕ ਅਖ਼ਬਾਰ ਦੀ ਖ਼ਬਰ ਨੇ ਦਾਅਵਾ ਕੀਤਾ ਕਿ ਦੇਸ਼ ਦੇ ਸਿਹਤ ਖੇਤਰ ਦੇ ਅਧਿਕਾਰੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਆਮਦ ਨੂੰ ਰੋਕਣ ਲਈ ਚੰਗੀ ਤਰ੍ਹਾਂ ਤਿਆਰ ਨਜ਼ਰ ਨਹੀਂ ਆ ਰਿਹਾ, ਜੋ ਚੀਨ ਸਮੇਤ ਕੁਝ ਦੇਸ਼ਾਂ ’ਚ ਤੇਜ਼ੀ ਨਾਲ ਫੈਲ ਰਿਹਾ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐੱਨ. ਸੀ. ਓ. ਸੀ. ) ਨੇ ਕਿਹਾ ਕਿ ਸਥਿਤੀ ’ਤੇ ਪੂਰੀ ਗੰਭੀਰਤਾ ਨਾਲ ਨਜ਼ਰ ਰੱਖੀ ਜਾ ਰਹੀ ਹੈ ਪਰ ਡਾਨ ਅਖ਼ਬਰ ਦੀਆਂ ਖ਼ਬਰਾਂ ਮੁਤਾਬਕ ਹਵਾਈ ਅੱਡੇ ’ਤੇ ਕੋਵਿਡ-19 ਦੇ ਕਈ ਪਾਜ਼ੇਟਿਵ ਮਾਮਲਿਆਂ ਦਾ ਪਤਾ ਲਗਾਉਣ ਲਈ ਯਾਤਰੀਆਂ ਦੀ ਜਾਂਚ ਕੀਤੇ ਜਾਣ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ।
ਖ਼ਬਰ ਦੇ ਮੁਤਾਬਕ ਐਨ. ਸੀ. ਓ. ਸੀ. ਦੇ ਮੈਂਬਰ ਡਾ. ਸ਼ਾਹਜਾਦ ਅਲੀ ਖਾਨ ਨੇ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ ਅਨਿਸ਼ਚਿਤਤਾ ਹੈ ਕਿ ਪਾਕਿਸਤਾਨ ’ਚ ਕੋਰੋਨਾ ਵਾਇਰਸ ਦੇ ਨਵਾਂ ਰੂਪ , ਕਿਸ ਤਰੀਕੇ ਨਾਲ ਅਸਰ ਦਿਖਾਏਗਾ। ਕਿਉਂਕਿ ਵੱਖ-ਵੱਖ ਵਾਤਾਵਰਣ ’ਚ ਵਾਇਰਸ ਵੱਖਰਾ ਵਿਵਹਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਥਿਤੀ ’ਤੇ ਨੇੜਿਓ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਉਨ੍ਹਾਂ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ। ਇਸ ਲਈ ਉਨ੍ਹਾਂ ਲੋਕਾਂ ਨੂੰ ਟੀਕਾ ਅਤੇ ਬੂਸਟਰ ਡੋਜ਼ ਲਗਵਾਉਣ ਦੀ ਅਪੀਲ ਕੀਤੀ ਹੈ। ਇਹ ਗੱਲ ਵੀ ਸਹੀ ਹੈ ਕਿ ਚੀਨ ’ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ, ਇਸ ਦਾ ਕਾਰਨ ਇਹ ਹੈ ਕਿ ਚੀਨ ਨੇ ਕੁਝ ਸਮਾਂ ਪਹਿਲਾਂ ਹੀ ਕੋਰੋਨਾ ਦੇ ਮੱਦੇਨਜ਼ਰ ਲਾਈਆਂ ਗਈਆਂ ਸਖ਼ਤ ਪਾਬੰਦੀਆਂ ਨੂੰ ਹਟਾਇਆ ਸੀ। ਇਸ ਕਾਰਨ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਹੋਇਆ ਹੈ।

Comment here