ਅਪਰਾਧਸਿਆਸਤਖਬਰਾਂਦੁਨੀਆ

ਪਾਕਿ ਗੁਰਦੁਆਰੇ ’ਚ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ

ਕਰਾਚੀ-ਕਰਾਚੀ ਸਥਿਤ ਸਿੱਖ ਵਕੀਲ ਹੀਰਾ ਸਿੰਘ, ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਪਾਕਿਸਤਾਨ ਦੇ ਸਿੰਧ ਸੂਬੇ ਦੇ ਘੌਸਪੁਰ ਸ਼ਹਿਰ ਦੇ ਨੇੜੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਧਿਆਏ ’ਤੇ ਕਥਿਤ ਹਮਲੇ ਬਾਰੇ ਸਮਾਚਾਰ ਏਜੰਸੀ ਟਾਈਮਜ਼ ਆਫ ਇੰਡੀਆ ਨੂੰ ਟੈਲੀਫੋਨ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਵਿਚ ਬਣੇ ਇੱਕ ਗੁਰਦੁਆਰੇ ਵਿੱਚ ਸ਼ਰਾਰਤੀ ਅਨਸਰਾਂ ਨੇ ਬੀਤੇ ਸ਼ੁੱਕਰਵਾਰ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਅੰਗ ਪਾੜ ਦਿੱਤੇ ਅਤੇ ਗੋਲਕ ਵਿੱਚ ਭੰਨਤੋੜ ਕੀਤੀ।
ਉਹਨਾਂ ਨੇ ਦੱਸਿਆ ਕਿ ਪਿੰਡ ਕੋਟ ਮੀਰ ਬਦਨ ਖਾਂ ਬਜਰਾਣੀ, ਤਹਿਸੀਲ-ਕਰਮਪੁਰ, ਜ਼ਿਲ੍ਹਾ-ਕਸ਼ਮੋਰ, ਸਿੰਧ ਵਿਚ ਸ਼ਰਾਰਤੀ ਅਨਸਰਾਂ ਨੇ ਪਵਿੱਤਰ ਗ੍ਰੰਥ ਦੇ ਅੰਗ ਪਾੜ ਦਿੱਤੇ ਅਤੇ ਗੋਲਕ ਵਿੱਚੋਂ ਭੇਟਾਂ ਚੋਰੀ ਕਰ ਲਈਆਂ। ਜ਼ਿਕਰਯੋਗ ਹੈ ਕਿ ਘੋਸਪੁਰ 7,000 ਸਿੱਖਾਂ ਅਤੇ ਹਿੰਦੂਆਂ ਦਾ ਘਰ ਹੈ।
ਹੀਰਾ ਸਿੰਘ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਸ ਨੇ ਐਫਆਈਆਰ ਵੀ ਦਰਜ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਘੌਸਪੁਰ ਦੇ ਸਿੱਖਾਂ ਨੇ ਸ਼ਨੀਵਾਰ ਨੂੰ ਗੁਰਦੁਆਰੇ ਨੇੜੇ ਧਰਨਾ ਦਿੱਤਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਉਹਨਾਂ ਨੇ ਦਾਅਵਾ ਕੀਤਾ ਕਿ ਇਸ ਘਟਨਾ ਤੋਂ ਬਾਅਦ ਸਥਾਨਕ ਸਿੱਖ ਅਤੇ ਹਿੰਦੂ ਡਰੇ ਹੋਏ ਹਨ ਅਤੇ ਆਪਣੇ ਪਰਿਵਾਰਾਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਬੇਅਦਬੀ ਦੀ ਘਟਨਾ ’ਤੇ ਟਿੱਪਣੀ ਕਰਨ ਲਈ ਆਪਣਾ ਮੋਬਾਈਲ ਫ਼ੋਨ ਨਹੀਂ ਚੁੱਕਿਆ।

Comment here