ਅਪਰਾਧਸਿਆਸਤਖਬਰਾਂ

ਪਾਕਿ ਗ੍ਰਹਿ ਮੰਤਰੀ ਸਨਾਉੱਲਾ ‘ਤੇ ਬੂਟ ਨਾਲ ਹਮਲਾ

ਇਸਲਾਮਾਬਾਦ-ਪੰਜਾਬ ਵਿਧਾਨ ਸਭਾ ਦੇ ਬਾਹਰ ਪਾਕਿਸਤਾਨ ਦੇ ਗ੍ਰਹਿ ਮੰਤਰੀ ‘ਤੇ ਬੂਟ ਸੁੱਟਣ ਦੀ ਖਬਰ ਆਈ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ‘ਤੇ ਮੰਗਲਵਾਰ ਨੂੰ ਬੂਟ ਨਾਲ ਹਮਲਾ ਕੀਤਾ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਬਾਅਦ ਆਪਣੀ ਕਾਰ ਵਿਚ ਜਾ ਰਹੇ ਸਨ। ਹਾਲਾਂਕਿ ਕਾਰ ਦਾ ਸ਼ੀਸ਼ਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾ ਕਿਸ ਨੇ ਕੀਤਾ ਹੈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਮਲੇ ਤੋਂ ਬਾਅਦ ਰਾਣਾ ਸਨਾਉੱਲਾ ਦੇ ਡਰਾਈਵਰ ਨੇ ਕਾਰ ਨੂੰ ਕੁਝ ਪਲ ਲਈ ਰੋਕਿਆ ਪਰ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਦੇ ਇਸ਼ਾਰੇ ਤੋਂ ਬਾਅਦ ਉਹ ਚਲੇ ਗਏ। ਇਸ ਹਮਲੇ ਤੋਂ ਬਾਅਦ ਸਨਾਉੱਲਾ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Comment here