ਅਪਰਾਧਸਿਆਸਤਖਬਰਾਂਦੁਨੀਆ

ਪਾਕਿ ’ਚ ਅੱਤਵਾਦੀ ਸੰਗਠਨ ਦੇ ਦੋ ਮੈਂਬਰ ਕੈਦ

ਪੇਸ਼ਾਵਰ-ਇਥੋਂ ਦੀ ਪੁਲੀਸ ਨੇ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਅੱਤਵਾਦ ਦੀ ਇੱਕ ਘਟਨਾ ਨੂੰ ਨਾਕਾਮ ਕਰ ਦਿੱਤਾ। ਪੇਸ਼ਾਵਰ ਪੁਲਸ ਦੀ ਸੀਟੀਡੀ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੇਸ਼ਾਵਰ ਦੇ ਬਾਹਰੀ ਇਲਾਕੇ ਵਿਚ ਸਥਿਤ ਉਰਮਾਰ ਖੇਤਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਥੇ ਲੁਕੇ ਦੋ ਵਿਅਕਤੀ ਸ਼ਹਿਰ ‘ਚ ਵੱਡੇ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਪਛਾਣ ਖੈਬਰ ਕਬਾਇਲੀ ਜ਼ਿਲ੍ਹੇ ਦੇ ਨਿਵਾਸੀ ਮੁਹੰਮਦ ਫਾਰੂਕ ਅਤੇ ਅਫਗਾਨ ਨਾਗਰਿਕ ਗੁਲਦਾਰ ਹਕੀਮ ਖਾਨ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਗ੍ਰੇਨੇਡ, ਪਿਸਤੌਲ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ। ਪੁਲਸ ਮੁਤਾਬਕ ਦੋਵੇਂ ਪੇਸ਼ਾਵਰ ਵਿੱਚ ਵਿਨਾਸ਼ਕਾਰੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਏ ਸਨ। ਪੁਲਸ ਨੇ ਉਨ੍ਹਾਂ ਦੇ ਸੰਗਠਨ ਦੇ ਵੇਰਵੇ ਦਾ ਖੁਲਾਸਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ ਕੀ ਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਵੀ ਇਸ ਤਰ੍ਹਾਂ ਦੇ ਹਮਲੇ ਦੀ ਯੋਜਨਾ ਸੀ।

Comment here