ਅਪਰਾਧਸਿਆਸਤਖਬਰਾਂ

ਪਾਕਿ ’ਚ ਅੱਤਵਾਦੀ ਹਮਲੇ ਦੌਰਾਨ ਚਾਰ ਜਵਾਨਾਂ ਦੀ ਹੋਈ ਮੌਤ

ਇਸਲਾਮਾਬਾਦ-ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਅੱਤਵਾਦੀ ਹਮਲੇ ਦੀ ਖਬਰ ਹੈ। ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਇਕ ਪੁਲਸ ਸਟੇਸ਼ਨ ’ਤੇ ਹੋਏ ਹਮਲੇ ’ਚ ਚਾਰ ਪੁਲਸ ਕਰਮਚਾਰੀ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਹਾਲ ਹੀ ’ਚ ਅਧਿਕਾਰੀਆਂ ਵੱਲੋਂ ਇਸ ਪੁਲਸ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ ਸੀ ਪਰ ਇਸ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਸੀ ਅਤੇ ਇਕ ਵੱਡਾ ਹਮਲਾ ਕੀਤਾ ਗਿਆ ਸੀ। ਪੁਲਸ ਸੂਤਰਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਰਾਤ ਕਰੀਬ ਸਾਢੇ 12 ਵਜੇ ਵਾਪਰੀ ਸੀ।
ਜਦੋਂ ਕਈ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਸੂਬੇ ਦੇ ਲੱਕੀ ਮਰਵਾਤ ਇਲਾਕੇ ’ਚ ਪੁਲਸ ਸਟੇਸ਼ਨ ’ਤੇ ਹਮਲਾ ਕਰ ਦਿੱਤਾ। ਇਕ ਨਿਊਜ਼ ਏਜੰਸੀ ਮੁਤਾਬਕ ਪੁਲਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ, ਜਦਕਿ ਜ਼ਖਮੀ ਪੁਲਸ ਕਰਮਚਾਰੀਆਂ ਨੂੰ ਨੇੜਲੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਕਰ ਦਿੱਤੀ।

Comment here