ਇਸਲਾਮਾਬਾਦ-ਪਾਕਿਸਤਾਨ ਵਿੱਚ ਹੁਣ ਬਿਜਲੀ ਪਾਣੀ ਸੰਕਟ ਤੋਂ ਬਾਅਦ ਇੰਟਰਨੈਟ ਦਾ ਵੱਡਾ ਸੰਕਟ ਆ ਗਿਆ ਹੈ, ਪੂਰਾ ਦੇਸ਼ ਇਸ ਮੁਸ਼ਕਿਲ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ‘ਚ ਇੰਟਰਨੈੱਟ ਸੇਵਾ ਕਾਫੀ ਹੇਠਾਂ ਜਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ‘ਚ ਇੰਟਰਨੈੱਟ ਯੂਜ਼ਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਟਰਨੈੱਟ ਦੀ ਖ਼ਰਾਬੀ ਦਾ ਮੁੱਖ ਕਾਰਨ ਕੇਬਲ ਨੂੰ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ‘ਚ ਵੀ ਇੰਟਰਨੈੱਟ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਇਸ ਸਮੱਸਿਆ ਤੋਂ ਛੁਟਕਾਰਾ ਨਹੀਂ ਮਿਲ ਰਿਹਾ। ਇੰਟਰਨੈੱਟ ਬੰਦ ਹੋਣ ਦਾ ਮੁੱਖ ਕਾਰਨ ਹੜ੍ਹ ਸੀ। ਪਾਣੀ ਨੂੰ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਗਈ, ਜਿਸ ਨਾਲ ਫਾਈਬਰ-ਆਪਟਿਕਸ ਕੇਬਲਾਂ ਦਾ ਖ਼ਰਾਬ ਹੋਣ ਕਾਰਨ ਨੁਕਸਾਨ ਹੋ ਗਿਆ ਹੈ। ਪਾਕਿਸਤਾਨ ਦੇ ਆਈ.ਟੀ. ਅਤੇ ਦੂਰਸੰਚਾਰ ਮੰਤਰੀ ਨੇ ਇਸ ਸਬੰਧੀ ਤਕਨੀਕੀ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਘਟਨਾਵਾਂ ਵਾਪਰ ਸਕਦੀਆਂ ਹਨ।
Comment here