ਅਪਰਾਧਖਬਰਾਂਦੁਨੀਆ

ਪਾਕਿ ’ਚ ਐੱਫ. ਆਈ. ਏ. ਦੇ ਉੱਚ ਅਧਿਕਾਰੀ ਦਾ ਹੋਇਆ ਕਤਲ

ਪੇਸ਼ਾਵਰ-ਇਥੋਂ ਦੀ ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਦੇ ਇਕ ਉੱਚ ਅਧਿਕਾਰੀ ਦੀ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਸ਼ਨੀਵਾਰ ਨੂੰ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਐੱਫ. ਆਈ. ਏ. ਦੇ ਡਿਪਟੀ ਡਾਇਰੈਕਟਰ ਇਨਾਮੁੱਲਾ ਖ਼ਾਨ ਦੀ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਨਾਲ ਲੱਗਦੇ ਕੇ.ਪੀ.ਕੇ ਸੂਬੇ ਦੇ ਅਸ਼ਾਂਤ ਲੱਕੀ ਮਰਵਾਤ ਜ਼ਿਲ੍ਹੇ ਦੇ ਤਾਜਜ਼ਈ ਇਲਾਕੇ ’ਚ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅਧਿਕਾਰੀ ਦੀ ਹੱਤਿਆ ਨਿੱਜੀ ਦੁਸ਼ਮਣੀ ਦੇ ਕਾਰਨ ਹੋਈ ਹੈ ਜਾਂ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਹੈ।

Comment here