ਅਪਰਾਧਸਿਆਸਤਖਬਰਾਂਦੁਨੀਆ

ਪਾਕਿ ’ਚ ਕਰਮਚਾਰੀਆਂ ਨੇ ਆਪਣੇ ਹੀ ਮੈਨੇਜਰ ਦਾ ਕੀਤਾ ਕਤਲ

ਇਸਲਾਮਾਬਾਦ-ਲੰਘੇ ਦਿਨੀਂ ਸਿਆਲਕੋਟ ਦੇ ਵਜ਼ੀਰਾਬਾਦ ਰੋਡ ’ਤੇ ਨਿੱਜੀ ਫੈਕਟਰੀਆਂ ਦੇ ਕਰਮਚਾਰੀਆਂ ਨੇ ਕਥਿਤ ਤੌਰ ’ਤੇ ਇਕ ਫੈਕਟਰੀ ਦੇ ਐਕਸਪੋਰਟ ਮੈਨੇਜਰ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਉਸ ਦੀ ਲਾਸ਼ ਨੂੰ ਸਾੜ ਦਿੱਤਾ। ਸਿਆਲਕੋਟ ਦੇ ਜ਼ਿਲ੍ਹਾ ਪੁਲਸ ਅਧਿਕਾਰੀ ਉਮਰ ਸਈਦ ਮਲਿਕ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਸ੍ਰੀਲੰਕਾ ਵਾਸੀ ਪ੍ਰਿਅੰਤਾ ਕੁਮਾਰਾ ਵਜੋਂ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਨੂੰ ‘‘ਬਹੁਤ ਹੀ ਦੁਖਦਾਈ ਘਟਨਾ’’ ਕਰਾਰ ਦਿੰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਪੁਲਸ ਦੇ ਇੰਸਪੈਕਟਰ ਜਨਰਲ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਨੇ ਕਿਹਾ, ‘‘ਘਟਨਾ ਦੇ ਹਰ ਪਹਿਲੂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਰਿਪੋਰਟ ਪੇਸ਼ ਕੀਤੀ ਜਾਣੀ ਚਾਹੀਦੀ ਹੈ। ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।’’
ਰਿਪੋਰਟ ਮੁਤਾਬਕ ਸਥਿਤੀ ’ਤੇ ਕਾਬੂ ਪਾਉਣ ਲਈ ਭਾਰੀ ਪੁਲਸ ਫੋਰਸ ਨੂੰ ਇਲਾਕੇ ’ਚ ਭੇਜਿਆ ਗਿਆ ਹੈ। ਪੰਜਾਬ ਪੁਲਸ ਦੇ ਇੰਸਪੈਕਟਰ ਜਨਰਲ ਰਾਓ ਸਰਦਾਰ ਅਲੀ ਖਾਨ ਨੇ ਕਿਹਾ, ‘‘ਸਿਆਲਕੋਟ ਦੇ ਡੀਪੀਓ ਮੌਕੇ ’ਤੇ ਮੌਜੂਦ ਹਨ।

Comment here