ਸਿਆਸਤਖਬਰਾਂਚਲੰਤ ਮਾਮਲੇ

ਪਾਕਿ ‘ਚ ਟਰੱਕ-ਬੱਸ ਦੀ ਟੱਕਰ; 18 ਲੋਕ ਮਰੇ

ਪੇਸ਼ਾਵਰ-ਇਥੋਂ ਦੀ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ‘ਚ ਇਕ ਟਰੱਕ ਨਾਲ ਇਕ ਬੱਸ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਜਾਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਇਹ ਹਾਦਸਾ ਵੀਰਵਾਰ ਦੇਰ ਰਾਤ ਕੋਹਾਟ ਜ਼ਿਲੇ ‘ਚ ਇੰਡਸ ਹਾਈਵੇਅ ‘ਤੇ ਕੋਹਾਟ ਸੁਰੰਗ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇਕ ਯਾਤਰੀ ਬੱਸ ਉਲਟ ਦਿਸ਼ਾ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਮਗਰੋਂ ਅੱਗ ਦੀਆਂ ਲਪਟਾਂ ਉਠੀਆਂ ਅਤੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਸੇਵਾਵਾਂ ਨੂੰ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਲਈ ਬੱਸ ਨੂੰ ਕੱਟਣਾ ਪਿਆ।
ਯਾਤਰੀ ਬੱਸ ਉੱਤਰ-ਪੱਛਮੀ ਲੱਕੀ ਮਾਰਵਤ ਜ਼ਿਲ੍ਹੇ ਤੋਂ ਸੂਬਾਈ ਰਾਜਧਾਨੀ ਪੇਸ਼ਾਵਰ ਜਾ ਰਹੀ ਸੀ। ਹਾਦਸੇ ਤੋਂ ਬਾਅਦ ਬਚਾਅ ਦਲ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ। ਗਵਰਨਰ ਹਾਜੀ ਗੁਲਾਮ ਅਲੀ ਅਤੇ ਕਾਰਜਕਾਰੀ ਮੁੱਖ ਮੰਤਰੀ ਆਜ਼ਮ ਖਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੁਲਸ ਮੁਤਾਬਕ ਹਾਦਸਾ ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ।

Comment here