ਅਪਰਾਧਸਿਆਸਤਖਬਰਾਂ

ਪਾਕਿ ‘ਚ ਟੀਟੀਪੀ ਅੱਤਵਾਦੀਆਂ ਨੇ ਪੁਲਸ ਸਟੇਸ਼ਨ ‘ਤੇ ਕੀਤਾ ਗੋਲੀਬਾਰੀ

ਲਾਹੌਰ-ਇਥੋਂ ਦੇ ਪੁਲਸ ਅਧਿਕਾਰੀ ਮੁਹੰਮਦ ਨਾਵੇਦ ਨੇ ਕਿਹਾ ਕਿ ਭਾਰੀ ਹਥਿਆਰਾਂ ਨਾਲ ਲੈਸ ਪਾਕਿਸਤਾਨੀ ਤਾਲਿਬਾਨ ਅੱਤਵਾਦੀਆਂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਵਿਚ ਇਕ ਪੁਲਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਹਾਲ ਹੀ ਵਿੱਚ ਇਸ ਅੱਤਵਾਦੀ ਸੰਗਠਨ ਦੇ ਇੱਕ ਮੈਂਬਰ ਨੇ ਪੇਸ਼ਾਵਰ ਦੀ ਇੱਕ ਮਸਜਿਦ ਵਿੱਚ ਆਤਮਘਾਤੀ ਬੰਬ ਧਮਾਕਾ ਕਰਕੇ 100 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਸੀ। ਮੁਹੰਮਦ ਨਾਵੇਦ ਨੇ ਕਿਹਾ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਕਰੀਬ 20 ਅੱਤਵਾਦੀਆਂ ਨੇ ਮੰਗਲਵਾਰ ਰਾਤ ਨੂੰ ਆਟੋਮੈਟਿਕ ਹਥਿਆਰਾਂ ਨਾਲ ਲੈਸ ਹੋ ਕੇ ਮਕਰਵਾਲ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹਾਲਾਂਕਿ ਉਨ੍ਹਾਂ ਨੂੰ ਖਦੇੜ ਕੀਤਾ। ਅਤਿਵਾਦੀ ਤੰਗ ਖੇਤਰ ਦਾ ਫਾਇਦਾ ਉਠਾਉਂਦੇ ਹੋਏ ਭੱਜਣ ਵਿੱਚ ਕਾਮਯਾਬ ਹੋ ਗਏ।
‘ਡਾਨ’ ਅਖ਼ਬਾਰ ਮੁਤਾਬਕ ਤਾਜ਼ਾ ਘਟਨਾ ਇਸ ਲਈ ਮਹੱਤਵ ਰੱਖਦੀ ਹੈ ਕਿਉਂਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਪੁਲਸ ਸਟੇਸ਼ਨਾਂ ਅਤੇ ਚੈਕ ਪੋਸਟਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਟੀਟੀਪੀ ਨੇ ਹੁਣ ਪੰਜਾਬ ਸੂਬੇ ‘ਚ ਵੀ ਟੀਚਿਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਉਪਲੱਬਧ ਜਾਣਕਾਰੀ ਅਨੁਸਾਰ, ਹਮਲਾ ਮੰਗਲਵਾਰ ਰਾਤ ਕਰੀਬ 9 ਵਜੇ ਉਦੋਂ ਸ਼ੁਰੂ ਹੋਇਆ, ਜਦੋਂ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਮਕਰਵਾਲ ਪੁਲਸ ਸਟੇਸ਼ਨ ‘ਤੇ ਅਨ੍ਹੇਵਾਹ ਗੋਲੀਬਾਰੀ ਕੀਤੀ।
ਇਸ ਵਿਚ ਕਿਹਾ ਗਿਆ ਹੈ ਕਿ ਇਸ ਦੇ ਜਵਾਬ ਵਿਚ ਪੁਲਸ ਦੀ ਕਾਰਵਾਈ ਵੀ 2 ਘੰਟੇ ਤੋਂ ਵੱਧ ਸਮੇਂ ਤੱਕ ਜਾਰੀ ਰਹੀ। ਖ਼ਬਰ ਵਿਚ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੇ ਪੰਜਾਬ ਪੁਲਸ ਦੇ ਇੰਸਪੈਕਟਰ ਜਨਰਲ ਡਾਕਟਰ ਉਸਮਾਨ ਅਨਵਰ ਨੇ ਕਿਹਾ ਕਿ ਅੱਤਵਾਦੀ ਟੀ.ਟੀ.ਪੀ. ਦੇ ਸਨ। ਈਸਾਖੇਲ ਤਹਿਸੀਲ ਵਿਚ ਮੱਕੜਵਾਲ ਜ਼ਿਆਦਾਤਰ ਪਹਾੜੀ ਖੇਤਰ ਹੈ, ਜੋ ਕੋਲੇ ਦੀਆਂ ਖਾਣਾਂ ਲਈ ਜਾਣਿਆ ਜਾਂਦਾ ਹੈ। ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀਮਾਂ ਵੱਲੋਂ ਅੱਤਵਾਦੀਆਂ ਨੂੰ ਫੜਨ ‘ਚ ਅਸਫ਼ਲ ਰਹਿਣ ਤੋਂ ਬਾਅਦ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ।

Comment here