ਅਪਰਾਧਸਿਆਸਤਖਬਰਾਂਦੁਨੀਆ

ਪਾਕਿ ’ਚ ਟੀ.ਟੀ.ਪੀ. ਦੇ ਚਾਰ ਅੱਤਵਾਦੀ ਹਲਾਕ

ਪੇਸ਼ਾਵਰ-ਇਥੋਂ ਦੀ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ-ਪੱਛਮੀ ਪਾਕਿਸਤਾਨ ਵਿੱਚ ਪੁਲਸ ਦੀ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਚਾਰ ਅੱਤਵਾਦੀ ਮਾਰੇ ਗਏ। ਕੁਰੱਮ ਕਬਾਇਲੀ ਜ਼ਿਲੇ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਹੰਗੂ ਜ਼ਿਲੇ ਦੀ ਥਾਲ ਤਹਿਸੀਲ ’ਚ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੀ ਕਾਰਵਾਈ ’ਚ ਚਾਰ ਟੀਟੀਪੀ ਅੱਤਵਾਦੀ ਮਾਰੇ ਗਏ। ਸੀਟੀਡੀ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਸਬੰਧਤ ਸਨ। ਪੁਲਸ ਨੇ ਅੱਤਵਾਦੀਆਂ ਦੇ ਬਾਕੀ ਸਾਥੀਆਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comment here