ਅਪਰਾਧਸਿਆਸਤਖਬਰਾਂਦੁਨੀਆ

ਪਾਕਿ ’ਚ ਟੀ. ਟੀ. ਪੀ. ਦੇ ਦੋ ਅੱਤਵਾਦੀ ਗੋਲਾ-ਬਾਰੂਦ ਸਮੇਤ ਗ੍ਰਿਫ਼ਤਾਰ

ਲਾਹੌਰ-ਪਾਕਿਸਤਾਨ ਦੇ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸੂਬੇ ਵਿਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸਬੰਧਤ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਭਾਗ ਨੇ ਸੂਬੇ ਦੇ ਓਕਾਰਾ ਜ਼ਿਲ੍ਹੇ ਵਿਚ ਲਾਅ ਇਨਫੋਰਸਮੈਂਟ ਏਜੰਸੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾਣ ਵਾਲੇ ਹਮਲੇ ਨੂੰ ਨਾਕਾਮ ਕਰ ਦਿੱਤਾ।
ਬੁਲਾਰੇ ਨੇ ਕਿਹਾ ਕਿ ਇਕ ਖ਼ੁਫੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਸੀ. ਟੀ. ਡੀ. ਦੀ ਇਕ ਟੀਮ ਨੇ ਪੁਲਸ ਨਾਲ ਸੋਮਵਾਰ ਨੂੰ ਓਕਾਰਾ ਬਾਈਪਾਸ ’ਤੇ ਸਥਿਤ ਇਕ ਘਰ ’ਤੇ ਛਾਪਾ ਮਾਰਿਆ ਅਤੇ ਟੀ. ਟੀ. ਪੀ. ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੀ ਪਛਾਣ ਰਫੀਕ ਅਤੇ ਨਈਮ ਦੇ ਰੂਪ ਵਿਚ ਹੋਈ ਹੈ, ਜੋ ਡੇਰਾ ਇਸਮਾਈਲ ਖਾਨ (ਖੈਬਰ ਪਖਤੂਨਖਵਾ ਸੂਬੇ) ਦੇ ਰਹਿਣ ਵਾਲੇ ਹਨ।
ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਕੋਲੋਂ 5 ਹੱਥ ਗੋਲੇ ਸਮੇਤ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ’ਤੇ ਅੱਤਵਾਦ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਹਫ਼ਤੇ ਸੀ. ਟੀ. ਡੀ. ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਦੌਰਾਨ ਇਸਲਾਮਿਕ ਸਟੇਟ ਅਤੇ ਟੀ. ਟੀ. ਪੀ. ਨਾਲ ਜੁੜੇ 9 ਅੱਤਵਾਦੀਆਂ ਨੂੰ ਗ੍ਰਿ੍ਰਫ਼ਤਾਰ ਕੀਤਾ ਸੀ।

Comment here