ਅਪਰਾਧਸਿਆਸਤਖਬਰਾਂਦੁਨੀਆ

ਪਾਕਿ ’ਚ ਦਿਨ-ਦਿਹਾੜੇ ਪੀ.ਟੀ.ਆਈ. ਆਗੂ ਦਾ ਕਤਲ

ਇਸਲਾਮਾਬਾਦ-ਬੀਤੇ ਦਿਨੀ ਪੰਜਾਬ ਸੂਬੇ ਦੇ ਕਰਾਚੀ ਸ਼ਹਿਰ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਇਕ ਸਥਾਨਕ ਆਗੂ ਦੀ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ‘ਦਿ ਨਿਊਜ਼ ਇੰਟਰਨੈਸ਼ਨਲ’ ਦੀ ਰਿਪੋਰਟ ਮੁਤਾਬਕ ਦਿਨ-ਦਿਹਾੜੇ ਵਾਪਰੀ ਇਸ ਘਟਨਾ ਵਿਚ ਇੱਕ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਗੋਲੀਬਾਰੀ ਕਾਇਦਾਬਾਦ ਖੇਤਰ ਦੇ ਮੁਰਗੀ ਖਾਨਾ ਸਟਾਪ ਨੇੜੇ ਵਿਵਾਦਿਤ ਜ਼ਮੀਨ ਨੂੰ ਲੈ ਕੇ ਹੋਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀ ਚਲਾਉਣ ਤੋਂ ਬਾਅਦ ਸ਼ੱਕੀ ਫਰਾਰ ਹੋਣ ’ਚ ਸਫ਼ਲ ਹੋ ਗਏ। ਪੀੜਤ ਨੂੰ ਬਾਅਦ ਵਿਚ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪੀ. ਟੀ. ਆਈ. ਆਗੂ ਦਾ ਜ਼ਮੀਨ ਦੇ ਇਕ ਟੁਕੜੇ ਨੂੰ ਲੈ ਕੇ ਜ਼ਮੀਨ ਹੜੱਪਣ ਵਾਲਿਆਂ ਨਾਲ ਝਗੜਾ ਹੋਇਆ ਸੀ ਅਤੇ ਉਸ ਨੂੰ ਉਦੋਂ ਹੀ ਨਿਸ਼ਾਨਾ ਬਣਾਇਆ ਗਿਆ, ਜਦੋਂ ਉਹ ਸਥਾਨਕ ਅਦਾਲਤ ’ਚ ਸੁਣਵਾਈ ਤੋਂ ਘਰ ਪਰਤ ਰਿਹਾ ਸੀ।
ਓਧਰ ਪੀ. ਟੀ. ਆਈ. ਲੀਡਰਸ਼ਿਪ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਪੁੱਛ-ਗਿੱਛ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।

Comment here