ਅਪਰਾਧਸਿਆਸਤਖਬਰਾਂ

ਪਾਕਿ ‘ਚ ਪਤੀ ਨੇ ਪਤਨੀ ਦਾ ਪੱਥਰ ਮਾਰ-ਮਾਰ ਕੀਤਾ ਕਤਲ

ਲਾਹੌਰ-ਮਨੁੱਖੀ ਅਧਿਕਾਰ ਕਾਰਕੁੰਨਾਂ ਮੁਤਾਬਕ ਪਾਕਿਸਤਾਨ ਵਿੱਚ ਹਰ ਸਾਲ 1000 ਦੇ ਕਰੀਬ ਔਰਤਾਂ ਨੂੰ ਇੱਜ਼ਤ ਦੇ ਨਾਂ ‘ਤੇ ਕਤਲ ਕਰ ਦਿੱਤਾ ਜਾਂਦਾ ਹੈ। ਇਥੋਂ ਦੀ ਪੁਲਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਵਿਆਹੀ ਔਰਤ ਦਾ ਕਥਿਤ ਤੌਰ ‘ਤੇ ਕਿਸੇ ਹੋਰ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਪੱਥਰ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਲਾਹੌਰ ਤੋਂ ਲਗਭਗ 500 ਕਿਲੋਮੀਟਰ ਦੂਰ ਪੰਜਾਬ ਦੇ ਰਾਜਨਪੁਰ ਜ਼ਿਲ੍ਹੇ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਔਰਤ ਦੇ ਪਤੀ ਨੇ ਉਸ ‘ਤੇ ਵਿਭਚਾਰ ਦਾ ਦੋਸ਼ ਲਗਾਇਆ ਹੈ। (ਵਿਭਚਾਰੀ ਔਰਤ ਭਾਵ ਜਿਸ ਨੇ ਵਿਆਹ ਤੋਂ ਬਾਅਦ ਕਿਸੇ ਹੋਰ ਪੁਰਸ਼ ਨਾਲ ਸਬੰਧ ਬਣਾਏ ਹੋਣ)। ਔਰਤ ਦੀ ਉਮਰ ਕਰੀਬ 20 ਸਾਲ ਹੈ। ਸ਼ੁੱਕਰਵਾਰ ਨੂੰ ਉਸ ਦੇ ਪਤੀ ਨੇ ਆਪਣੇ 2 ਭਰਾਵਾਂ ਨਾਲ ਮਿਲ ਕੇ ਔਰਤ ਨੂੰ ਦਰੱਖ਼ਤ ਨਾਲ ਬੰਨ੍ਹ ਕੇ ਪੱਥਰ ਮਾਰ ਕੇ ਕਤਲ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਪੱਥਰ ਮਾਰਨ ਤੋਂ ਪਹਿਲਾਂ ਉਕਤ ਵਿਅਕਤੀਆਂ ਨੇ ਉਸ ‘ਤੇ ਬੇਰਹਿਮੀ ਨਾਲ ਤਸ਼ੱਦਦ ਵੀ ਕੀਤਾ। ਪੁਲਸ ਨੇ ਦੱਸਿਆ ਕਿ ਅਪਰਾਧ ਕਰਨ ਤੋਂ ਬਾਅਦ, ਦੋਸ਼ੀ ਭਰਾ ਮੌਕੇ ਤੋਂ ਫਰਾਰ ਹੋ ਗਏ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਪੰਜਾਬ ਅਤੇ ਬਲੋਚਿਸਤਾਨ ਦੇ ਸਰਹੱਦੀ ਖੇਤਰ ਵਿੱਚ ਕਿਤੇ ਲੁਕੇ ਹੋਏ ਹਨ। ਔਰਤ ਰਾਜਨਪੁਰ ਦੇ ਅਲਕਾਨੀ ਕਬੀਲੇ ਨਾਲ ਸਬੰਧਤ ਸੀ। ਪਾਕਿਸਤਾਨ ‘ਚ ਹਰ ਸਾਲ ਝੂਠੀ ਸ਼ਾਨ ਦੇ ਨਾਂ ‘ਤੇ ਕਈ ਔਰਤਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ।

Comment here