ਸਿਆਸਤਖਬਰਾਂਦੁਨੀਆ

ਪਾਕਿ ’ਚ ਪੈਟਰੋਲ ਦੇ ਰੇਟ ਹੱਦੋਂ ਪਾਰ

ਇਸਲਾਮਾਬਾਦ-ਭਾਰਤ ਹੀ ਨਹੀਂ ਸਗੋਂ ਗੁਆਂਢੀ ਦੇਸ਼ ਪਾਕਿਸਤਾਨ ਵਿਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਪਾਕਿਸਤਾਨ ਵਿਚ ਇਕ ਦਿਨ ਵਿਚ ਇਨ੍ਹਾਂ ਦੀਆਂ ਕੀਮਤਾਂ ਵਿਚ 4 ਤੋਂ 9 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਸਮੇਂ ਪਾਕਿਸਤਾਨ ਵਿਚ ਪੈਟਰੋਲ ਦੀ ਕੀਮਤ 127.30 ਰੁਪਏ ਪ੍ਰਤੀ ਲਿਟਰ ਤੱਕ ਪਹੁੰਚ ਗਈ ਹੈ ਪਰ ਇਮਰਾਨ ਖਾਨ ਸਰਕਾਰ ਇਸ ’ਤੇ ਚਿੰਤਾ ਜਤਾਉਣ ਦੀ ਬਜਾਏ ਜਨਤਾ ਨੂੰ ਅਜੀਬ ਤਰਕ ਦੇ ਰਹੀ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਸ਼ੌਕਤ ਤਾਰਿਨ ਨੇ ਕਿਹਾ ਕਿ ਪਾਕਿਸਤਾਨ ਵਿਚ ਪੈਟਰੋਲ ਦੀਆਂ ਕੀਮਤਾਂ ਇਸ ਖੇਤਰ ਦੇ ਦੂਜੇ ਦੇਸ਼ਾਂ ਜਿਵੇਂ ਭਾਰਤ ਅਤੇ ਬੰਗਲਾਦੇਸ਼ ਤੋਂ ਘੱਟ ਹਨ।
ਦੱਸ ਦੇਈਏ ਕਿ ਇਮਰਾਨ ਸਰਕਾਰ ਨੇ ਇਕ ਦਿਨ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 4 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 9 ਰੁਪਏ ਦਾ ਵਾਧਾ ਕੀਤਾ ਹੈ। ਉਥੇ ਹੀ ਮਿੱਟੀ ਦਾ ਤੇਲ 7 ਰੁਪਏ ਮਹਿੰਗਾ ਹੋਇਆ ਹੈ ਅਤੇ ਡੀਜ਼ਲ ਵੀ 2 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ।

Comment here