ਪੇਸ਼ਾਵਰ-ਇਥੋਂ ਦੇ ਅਧਿਕਾਰੀਆਂ ਦੀ ਜਾਣਕਾਰੀ ਮੁਤਾਬਕ ਪੱਛਮੀ ਉੱਤਰੀ ਪਾਕਿਸਤਾਨ ‘ਚ ਪੋਲੀਓ ਟੀਕਾਕਰਨ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਮੁਲਾਜ਼ਮਾਂ ਦੇ ਵਾਹਨ ‘ਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਜਿਸ ‘ਚ ਪੰਜ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਵੀਰਵਾਰ ਨੂੰ ਪੁਲਸ ਦਾ ਦਲ ਕੋਲ ਦੇ ਹੀ ਇਕ ਟੀਕਾਕਰਨ ਕੇਂਦਰ ਵਲ ਜਾ ਰਿਹਾ ਸੀ ਤਾਂ ਛੇ ਤੋਂ ਅੱਠ ਸ਼ੱਕੀ ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ‘ਚ ਇਕ ਪੁੱਲ ਦੇ ਨੇੜੇ ਹੱਥ ਗੋਲਿਆਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ ਅਤੇ ਫਿਰ ਗੋਲੀਬਾਰੀ ਕੀਤੀ। ਇਸ ਹਮਲੇ ‘ਚ ਪੰਜ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ ਅਤੇ ਜਵਾਬੀ ਕਾਰਵਾਈ ‘ਚ ਇਕ ਹਮਲਾਵਾਰ ਵੀ ਜ਼ਖਮੀ ਹੋ ਗਿਆ। ਅੱਤਵਾਦੀ ਆਪਣੇ ਜ਼ਖਮੀ ਦੋਸਤ ਨੂੰ ਲੈ ਕੇ ਫਰਾਰ ਹੋ ਗਿਆ। ਇਸ ਹਮਲੇ ਦੀ ਅਜੇ ਕਿਸੇ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

Comment here