ਸਿਆਸਤਸਿਹਤ-ਖਬਰਾਂਖਬਰਾਂਚਲੰਤ ਮਾਮਲੇਦੁਨੀਆ

ਪਾਕਿ ’ਚ ਪੋਲੀਓ ਨੇ ਲਈ ਛੇ ਮਹੀਨੇ ਬੱਚੇ ਦੀ ਜਾਨ

ਇਸਲਾਮਾਬਾਦ-ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਪੋਲੀਓ ਵਾਇਰਸ ਕਾਰਨ ਇੱਕ ਛੇ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਸਿਹਤ ਮੰਤਰਾਲੇ ਨੇ ਕਿਹਾ ਕਿ ਬੱਚਾ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਦੇ ਕਬਾਇਲੀ ਜ਼ਿਲੇ ਦਾ ਰਹਿਣ ਵਾਲਾ ਸੀ। ਉਸ ਨੂੰ ਅਗਸਤ ਵਿੱਚ ਅਧਰੰਗ ਹੋ ਗਿਆ ਸੀ।ਇਸ ਸਾਲ ਪਾਕਿਸਤਾਨ ਵਿੱਚ ਪੋਲੀਓ ਦੇ ਕੁੱਲ 19 ਮਾਮਲੇ ਸਾਹਮਣੇ ਆਏ ਹਨ। ਸਾਰੇ ਮਾਮਲੇ ਖੈਬਰ ਪਖਤੂਨਖਵਾ ਤੋਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 2 ਕੇਸ ਲੱਕੀ ਮਰਵਤ ਤੋਂ, 16 ਉੱਤਰੀ ਵਜ਼ੀਰਿਸਤਾਨ ਅਤੇ ਇੱਕ ਦੱਖਣੀ ਵਜ਼ੀਰਿਸਤਾਨ ਤੋਂ ਸਾਹਮਣੇ ਆਇਆ ਹੈ।ਜ਼ਿਕਰਯੋਗ ਹੈ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਹੀ ਅਜਿਹੇ ਦੇਸ਼ ਹਨ ਜਿੱਥੇ ਪੋਲੀਓ ਦੀ ਬਿਮਾਰੀ ਅਜੇ ਵੀ ਮੌਜੂਦ ਹੈ।ਹਾਲ ਹੀ ਦੇ ਸਾਲਾਂ ਵਿੱਚ ਕੱਟੜਪੰਥੀਆਂ ਨੇ ਟੀਕਾਕਰਨ ਟੀਮ ਨੂੰ ਨਿਸ਼ਾਨਾ ਬਣਾਇਆ ਹੈ। ਮੁਹਿੰਮ ਦਾ ਵਿਰੋਧ ਕਰਨ ਵਾਲਿਆਂ ਦਾ ਦਾਅਵਾ ਹੈ ਕਿ ਪੋਲੀਓ ਬੂੰਦਾਂ ਬਾਂਝਪਨ ਦਾ ਕਾਰਨ ਬਣਦੀਆਂ ਹਨ।ਪਾਕਿਸਤਾਨ ਵਿੱਚ ਪੋਲੀਓ ਦੇ ਖਾਤਮੇ ਦੇ ਯਤਨਾਂ ਨੂੰ ਗੰਭੀਰ ਨੁਕਸਾਨ ਹੋਇਆ ਹੈ।

Comment here