ਅਪਰਾਧਖਬਰਾਂਦੁਨੀਆ

ਪਾਕਿ ਚ ਬਾਰਾਂ ਸਾਲਾ ਬੱਚੀ ਨਾਲ ਰੇਪ ਦੀ ਸੋਲਾਂ ਦਿਨਾਂ ਮਗਰੋਂ ਸ਼ਿਕਾਇਤ ਦਰਜ

ਮੁਜ਼ੱਫਰਗੜ੍ਹ-ਪਾਕਿਸਤਾਨ ਦੀ ਇਮਰਾਨ ਸਰਕਾਰ ਘੱਟਗਿਣਤੀਆਂ ਤੇ ਔਰਤਾਂ ਦੇ ਹਕੂਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰਾਂ ਅਸਫਲ ਹੈ, ਜੇ ਅਜਿਹਾ ਕਿਹਾ ਜਾ ਰਿਹਾ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਹਿਊਮਨ ਰਾਈਟਸ ਕਮਿਸ਼ਨ ਆਫ਼ ਪਾਕਿਸਤਾਨ ਦੁਆਰਾ ਸਾਲ 2020 ਲਈ ਪਾਕਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਦੀ ਸਾਲਾਨਾ ਰਿਪੋਰਟ ਦੇਸ਼ ਵਿੱਚ ਔਰਤਾਂ ਦੀ ਦੁਰਦਸ਼ਾ ਦਾ ਵਿਸਥਾਰ ਨਾਲ ਵਰਣਨ ਕਰਦੀ ਹੋਈ ਔਰਤਾਂ ਦੇ ਅਧਿਕਾਰਾਂ ਦੀ ਸਥਿਤੀ ਦੀ ਚਿੰਤਾਜਨਕ ਤਸਵੀਰ ਪੇਸ਼ ਕਰਦੀ ਹੈ। ਇਸ ਰਿਪੋਰਟ ਵਿੱਚ ਔਰਤਾਂ ਖ਼ਿਲਾਫ਼ ਹਿੰਸਾ ਦੇ ਰੂਪਾਂ ਨੂੰ ਉਜਾਗਰ ਕੀਤਾ ਹੈ, ਜਿਸ ਵਿੱਚ ਜਿਨਸੀ ਸ਼ੋਸ਼ਣ ਅਤੇ ਦੇਸ਼ ਭਰ ਵਿੱਚ ਪ੍ਰਚਲਤ ਘਰੇਲੂ ਹਿੰਸਾ ਸ਼ਾਮਲ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰੋਜ਼ਾਨਾ ਬਲਾਤਕਾਰ, ਜਿਨਸੀ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲਤ ਇਹ ਹੈ ਕਿ ਪੁਲਸ ਵੀ ਇਹਨਾਂ ਮਾਮਲਿਆਂ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ। ‘ਦਿ ਡਾਨ’ ਦੀ ਰਿਪੋਰਟ ਮੁਤਾਬਕ ਮੁਜ਼ੱਫਰਗੜ੍ਹ ਦੇ ਵਾਸੰਡੀਵਲੀ ਇਲਾਕੇ ਵਿਚ 1 ਅਗਸਤ ਨੂੰ 2 ਲੋਕਾਂ ਨੇ ਕਰੀਬ 12 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। ਬੱਚੀ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਧੀ ਨਾਲ ਕੁੱਟਮਾਰ ਵੀ ਕੀਤੀ, ਜਦੋਂ ਉਹ ਸ਼ਾਮ ਨੂੰ ਘਰ ਪਰਤ ਰਹੀ ਸੀ। 1 ਅਗਸਤ ਨੂੰ ਵਾਪਰੀ ਇਸ ਘਟਨਾ ਨੂੰ ਲੈ ਕੇ ਪੁਲਸ ਨੇ ਕੇਸ ਦਰਜ ਕਰਨ ਵਿਚ ਵੀ 16 ਦਿਨ ਦੀ ਦੇਰੀ ਕੀਤੀ। 16 ਅਗਸਤ ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ। ਪੀੜਤ ਪਰਿਵਾਰ ਨੇ ਕਿਹਾ ਹੈ ਕਿ ਉਹਨਾਂ ਨੂੰ ਇਨਸਾਫ ਦੀ ਕੋਈ ਆਸ ਹੀ ਨਹੀਂ ਹੈ।

Comment here