ਪੇਸ਼ਾਵਰ-ਇਥੋਂ ਦੀ ਪੁਲਿਸ ਨੇ ਦੱਸਿਆ ਕਿ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ਨੀਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਸੁਰੱਖਿਆ ਕਰਮਚਾਰੀਆਂ ‘ਤੇ ਕੀਤੇ ਗਏ ਹਮਲਿਆਂ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਦੱਖਣੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਾਰਵਾਤ ਪੁਲਸ ਥਾਣੇ ਚ ਕਲਰਕ ਗੁਲ ਰਹਿਮਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਫਰਾਰ ਹਮਲਾਵਰਾਂ ਨੂੰ ਫੜਨ ਲਈ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਕ ਹੋਰ ਘਟਨਾ ਵਿਚ ਖੈਬਰ ਪਖਤੂਨਖਵਾ ਦੇ ਬਾਰਾ ਤਹਿਸੀਲ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਪੁਲਸ ਚੌਕੀ ਤੇ ਹਮਲਾ ਕਰ ਦਿੱਤਾ, ਜਿਸ ਵਿਚ ਦੋ ਪੁਲਸ ਮੁਲਾਜ਼ਮਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
Comment here