ਦੋਸਤ ਨੇ ਪ੍ਰਿਅੰਤਾ ਨੂੰ ਬਚਾਉਣ ਲਈ ਭੀੜ ਨਾਲ ਕੀਤਾ ਸੀ ਮੁਕਾਬਲਾ
ਪਤਨੀ ਨੇ ਇਨਸਾਫ ਦੀ ਲਾਈ ਗੁਹਾਰ, ਸਰਕਾਰ ਨੇ ਦਿੱਤਾ ਭਰੋਸਾ
ਇਸਲਾਮਾਬਾਦ-ਲੰਘੇ ਦਿਨੀਂ ਪਾਕਿਸਤਾਨ ਵਿੱਚ ਈਸ਼ਨਿੰਦਾ ਦੇ ਦੋਸ਼ ਵਿਚ ਭੀੜ ਨੇ ਕੁੱਟ-ਕੁੱਟ ਕੇ ਸਿਆਲਕੋਟ ’ਚ 49 ਸਾਲਾ ਸ਼੍ਰੀਲੰਕਾਈ ਨਾਗਰਿਕ ਪ੍ਰਿਅੰਤਾ ਕੁਮਾਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਤੇ ਫਿਰ ਉਸ ਦੀ ਲਾਸ਼ ਨੂੰ ਅੱਗ ਲਗਾ ਦਿੱਤੀ। ਪੁਲਸ ਇਸ ਮਾਮਲੇ ਵਿੱਚ ਹੁਣ ਤੱਕ ਕਈ ਗ੍ਰਿਫ਼ਤਾਰੀਆਂ ਕਰ ਚੁੱਕੀ ਹੈ। ਬੀਤੇ ਸ਼ਨੀਵਾਰ ਨੂੰ ਇੱਕ ਵੀਡੀਓ ਸਾਹਮਣੇ ਆਇਆ ਜਿਸ ਵਿੱਚ ਇੱਕ ਫੈਕਟਰੀ ਮੈਨੇਜਰ ਨੂੰ ਭੀੜ ਦੁਆਰਾ ਸ਼੍ਰੀਲੰਕਾਈ ਨਾਗਰਿਕ ’ਤੇ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਨਾਗਰਿਕ ਦਾ ਇੱਕ ਸਾਥੀ ਦੋਸਤ ਭੀੜ ਦੇ ਵਿਚਕਾਰ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਪਾਕਿਸਤਾਨੀ ਅਖ਼ਬਾਰ ‘ਡਾਨ’ ਨੇ ਆਪਣੇ ਫੇਸਬੁੱਕ ਪੇਜ ’ਤੇ ਸ਼ੇਅਰ ਕੀਤਾ ਹੈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਪੰਜਾਬ ਦੇ ਆਈਜੀਪੀ ਰਾਓ ਸਰਦਾਰ ਅਲੀ ਖਾਨ ਨੇ ਆਪਣੀ ਸ਼ੁਰੂਆਤੀ ਰਿਪੋਰਟ ਵਿੱਚ ਕਿਹਾ ਹੈ ਕਿ ਸ਼੍ਰੀਲੰਕਾਈ ਨਾਗਰਿਕ ਦੀਆ ਵਦਾਨਾ ਨੇ ਵਜ਼ੀਰਾਬਾਦ ਰੋਡ ਸਥਿਤ ਰਾਜਕੋ ਇੰਡਸਟਰੀਜ਼ ਦੇ ਕਰਮਚਾਰੀਆਂ ਨੂੰ ਕਿਹਾ ਸੀ ਕਿ ਉਹ ਵਿਦੇਸ਼ੀ ਵਫ਼ਦ ਦੇ ਆਉਣ ਤੋਂ ਪਹਿਲਾਂ ਫੈਕਟਰੀ ਦੀਆਂ ਸਾਰੀਆਂ ਮਸ਼ੀਨਾਂ ਤੋਂ ਸਟਿੱਕਰ ਹਟਾ ਦੇਣ। ਫੈਕਟਰੀ ਕਰਮਚਾਰੀਆਂ ਨੇ ਉਸ ’ਤੇ ਈਸ਼ਨਿੰਦਾ ਦਾ ਦੋਸ਼ ਲਾਉਂਦੇ ਹੋਏ ਫੈਕਟਰੀ ਕੰਪਲੈਕਸ ’ਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।
ਭੀੜ ਵਿਚ ਸ਼ਾਮਲ ਹੋਏ ਸਥਾਨਕ ਲੋਕ
ਉਹਨਾਂ ਨੇ ਟ੍ਰੈਫਿਕ ਰੋਕ ਦਿੱਤੀ ਅਤੇ ਫੈਕਟਰੀ ਦੇ ਹੋਰ ਮਜ਼ਦੂਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਜਲਦੀ ਹੀ ਦਰਜਨਾਂ ਦੀ ਭੀੜ ਸੈਂਕੜਿਆਂ ਵਿੱਚ ਬਦਲ ਗਈ ਅਤੇ ਦਿਆਵਦਾਨਾ ’ਤੇ ਹਮਲਾ ਕਰ ਦਿੱਤਾ। ਲਿੰਚਿੰਗ ਤੋਂ ਪਹਿਲਾਂ ਦੀ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਦਿਆਵਦਾਨਾ ਦਾ ਇਕ ਸਾਥੀ ਫੈਕਟਰੀ ਦੀ ਛੱਤ ’ਤੇ ਭੀੜ ਤੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਦਰਜਨਾਂ ਲੋਕ ਆਲੇ-ਦੁਆਲੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਵੀਡੀਓ ਵਿਚ ਕਈ ਲੋਕਾਂ ਨੂੰ ਉੱਚੀ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਅੱਜ ਇਹ ਭੱਜ ਨਹੀਂ ਸਕੇਗਾ। ਸਾਥੀ ਨੇ ਦਿਆਵਦਾਨਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅੰਤ ਵਿੱਚ ਉਹ ਅਸਫਲ ਰਿਹਾ। ਭੀੜ ਨੇ ਉਸ ਨੂੰ ਸੜਕ ’ਤੇ ਘੜੀਸਿਆ ਅਤੇ ਪੱਥਰਾਂ, ਲੋਹੇ ਦੀਆਂ ਰਾਡਾਂ ਅਤੇ ਲੱਤਾਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਮਗਰੋਂ ਭੀੜ ਨੇ ਲਾਸ਼ ਨੂੰ ਅੱਗ ਲਗਾ ਦਿੱਤੀ। ਸ਼੍ਰੀਲੰਕਾ ਦੇ ਕ੍ਰਿਸ਼ਚੀਅਨ ਪ੍ਰਿਅੰਤਾ ਕੁਮਾਰਾ ਦਿਆਵਦਾਨਾ ਰਾਜਕੋ ਇੰਡਸਟਰੀਜ਼ ਵਿੱਚ 10 ਸਾਲਾਂ ਤੋਂ ਕੰਮ ਕਰ ਰਿਹਾ ਸੀ। ਪਾਕਿਸਤਾਨ ਅਤੇ ਸ੍ਰੀਲੰਕਾ ਸਰਕਾਰ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਇਸ ਕਤਲ ਦੀ ਸਖ਼ਤ ਨਿੰਦਾ ਕੀਤੀ ਗਈ ਹੈ।
ਪਤਨੀ ਨੇ ਲਾਈ ਇਨਸਾਫ ਦੀ ਗੁਹਾਰ
ਪਾਕਿਸਤਾਨ ਵਿੱਚ ਈਸ਼ਨਿੰਦਾ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਮਾਰੇ ਗਏ ਸ੍ਰੀਲੰਕਾਈ ਨਾਗਰਿਕ ਪ੍ਰਿਅੰਤਾ ਕੁਮਾਰਾ ਦਿਆਵਦਾਨਾ ਦੀ ਪਤਨੀ ਨੇ ਪਾਕਿਸਤਾਨ ਅਤੇ ਸ੍ਰੀਲੰਕਾ ਸਰਕਾਰਾਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਉਸ ਦਾ ਪਤੀ ਇੱਕ ਬੇਕਸੂਰ ਵਿਅਕਤੀ ਸੀ। ਸ਼ੁੱਕਰਵਾਰ ਨੂੰ ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀਐਲਪੀ) ਦੇ ਗੁੱਸੇ ਵਿੱਚ ਆਏ ਸਮਰਥਕਾਂ ਨੇ ਇੱਕ ਕੱਪੜਾ ਫੈਕਟਰੀ ’ਤੇ ਹਮਲਾ ਕੀਤਾ ਅਤੇ ਈਸ਼ਨਿੰਦਾ ਦੇ ਦੋਸ਼ਾਂ ’ਤੇ ਇਸ ਦੇ ਜਨਰਲ ਮੈਨੇਜਰ ਦੀਆਵਦਾਨਾ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਅੱਗ ਲਗਾ ਦਿੱਤੀ।
ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਪਾਕਿਸਤਾਨੀ ਸਰਕਾਰ ’ਤੇ ਦਬਾਅ ਵਧਣ ਮਗਰੋਂ 800 ਤੋਂ ਵੱਧ ਲੋਕਾਂ ’ਤੇ ਅੱਤਵਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਸੂਬੇ ਵਿਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 118 ਲੋਕਾਂ ਵਿਚੋਂ 13 ਮੁੱਖ ਸ਼ੱਕੀ ਹਨ। ਬੀਬੀਸੀ ਸਿੰਹਾਲਾ ਨੇ ਮ੍ਰਿਤਕ ਦੀ ਪਤਨੀ ਦੇ ਹਵਾਲੇ ਨਾਲ ਕਿਹਾ,”ਮੈਨੂੰ ਆਪਣੇ ਪਤੀ ਦੇ ਬੇਰਹਿਮੀ ਨਾਲ ਕਤਲ ਬਾਰੇ ਖ਼ਬਰਾਂ ਤੋਂ ਪਤਾ ਲੱਗਾ, ਬਾਅਦ ਵਿੱਚ ਮੈਂ ਇਸਨੂੰ ਇੰਟਰਨੈਟ ’ਤੇ ਵੀ ਦੇਖਿਆ। ਉਹ ਬਹੁਤ ਮਾਸੂਮ ਇਨਸਾਨ ਸੀ।” ਪਤਨੀ ਨੇ ਕਿਹਾ ਕਿ ਮੈਂ ਸ਼੍ਰੀਲੰਕਾ ਅਤੇ ਪਾਕਿਸਤਾਨ ਦੇ ਨੇਤਾਵਾਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆ ਕੇ ਮੇਰੇ ਪਤੀ ਅਤੇ ਦੋ ਬੱਚਿਆਂ ਨੂੰ ਨਿਆਂ ਦਿਵਾਉਣ।
ਸ਼੍ਰੀਲੰਕਾ ਦੀ ਨਿਊਜ਼ ਵਾਇਰ ਵੈੱਬਸਾਈਟ ਨੇ ਦੱਸਿਆ ਕਿ ਮੰਤਰੀ ਨਮਲ ਰਾਜਪਕਸ਼ੇ ਅਤੇ ਪ੍ਰਸੰਨਾ ਰਾਣਾਤੁੰਗਾ ਸ਼ਨੀਵਾਰ ਨੂੰ ਇੱਥੋਂ ਲਗਭਗ 22 ਕਿਲੋਮੀਟਰ ਦੂਰ ਗਨੇਮੁੱਲਾ ਵਿੱਚ ਦੀਆਵਦਾਨਾ ਦੇ ਘਰ ਪਹੁੰਚੇ। ਇਸ ਦੌਰਾਨ ਪਾਕਿਸਤਾਨ ਵਿੱਚ ਸ੍ਰੀਲੰਕਾ ਦੇ ਹਾਈ ਕਮਿਸ਼ਨਰ ਵਾਈਸ ਐਡਮਿਰਲ ਮੋਹਨ ਵਿਜੇਵਿਕਰਮਾ ਨੇ ਦੱਸਿਆ ਕਿ ਸੋਮਵਾਰ ਨੂੰ ਦੀਆਵਦਾਨਾ ਦੀ ਮ੍ਰਿਤਕ ਦੇਹ ਨੂੰ ਲਾਹੌਰ ਤੋਂ ਕੋਲੰਬੋ ਲਿਜਾਣ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼੍ਰੀਲੰਕਾ ਦੀ ਸੰਸਦ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣਗੇ ਅਤੇ ਟਾਪੂ ਦੇਸ਼ ਦੇ ਬਾਕੀ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਣਗੇ।
ਪੋਸਟਮਾਰਟਮ ਰਿਪੋਰਟ ਆਈ ਸਾਹਮਣੇ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸ਼੍ਰੀਲੰਕਾਈ ਨਾਗਰਿਕ ਪ੍ਰਿਅੰਤਾ ਕੁਮਾਰਾ ਦੀਆਵਦਾਨਾ ਦੀ ਕੁੱਟ-ਕੁੱਟ ਕੇ ਕਤਲ ਕੀਤੇ ਜਾਣ ਦੀ ਭਿਆਨਕ ਘਟਨਾ ਦੇ ਬਾਅਦ ਪੋਸਟਮਾਰਟਮ ਰਿਪੋਰਟ ਜਾਰੀ ਹੋ ਚੁੱਕੀ ਹੈ। ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ‘ਜੀਓ ਨਿਊਜ਼’ ਦੀ ਖ਼ਬਰ ਵਿਚ ਕਿਹਾ ਗਿਆ ਹੈ ਕਿ ਦੀਆਵਦਾਨਾ ਦੇ ਸਰੀਰ ਦੀਆਂ ਸਾਰੀਆਂ ਹੱਡੀਆਂ ਟੁੱਟ ਗਈਆਂ ਸਨ ਅਤੇ ਲਾਸ਼ 99 ਫੀਸਦੀ ਸੜ ਚੁੱਕੀ ਸੀ। ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀਐੱਲਪੀ) ਦੇ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਇਕ ਕੱਪੜਾ ਫੈਕਟਰੀ ’ਤੇ ਹਮਲਾ ਕੀਤਾ ਅਤੇ ਉਸ ਦੇ ਜਨਰਲ ਮੈਨੇਜਰ ਦੀਆਵਦਾਨਾ (40) ਨੂੰ ਈਸ਼ਨਿੰਦਾ ਦੇ ਦੋਸ਼ ’ਚ ਕੁੱਟ-ਕੁੱਟ ਕੇ ਮਾਰ ਦਿੱਤਾ। ਫਿਰ ਭੀੜ ਨੇ ਉਸ ਦੀ ਲਾਸ਼ ਨੂੰ ਅੱਗ ਲਗਾ ਦਿੱਤੀ।
ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਦਿਆਵਦਾਨਾ ਦੀ ਪੋਸਟਮਾਰਟਮ ਰਿਪੋਰਟ ’ਚ ਮੌਤ ਦਾ ਕਾਰਨ ਖੋਪੜੀ ਅਤੇ ਜਬਾੜੇ ਦੀ ਹੱਡੀ ਦਾ ਫ੍ਰੈਕਚਰ ਦੱਸਿਆ ਗਿਆ ਹੈ। ਰਿਪੋਰਟ ਮੁਤਾਬਕ ਉਸ ਦੇ ਅਹਿਮ ਅੰਗ, ਲੀਵਰ, ਪੇਟ ਅਤੇ ਇਕ ਗੁਰਦਾ ਪ੍ਰਭਾਵਿਤ ਹੋਇਆ ਸੀ, ਜਦੋਂ ਕਿ ਸਾਰੇ ਸਰੀਰ ’ਤੇ ਤਸ਼ੱਦਦ ਦੇ ਨਿਸ਼ਾਨ ਸਨ। ਰੀੜ੍ਹ ਦੀ ਹੱਡੀ ਤਿੰਨ ਥਾਵਾਂ ਤੋਂ ਟੁੱਟ ਗਈ ਸੀ। ਪੋਸਟਮਾਰਟਮ ਰਿਪੋਰਟ ’ਚ ਸਾਹਮਣੇ ਆਇਆ ਹੈ ਕਿ ਦਿਆਵਦਾਨਾ ਦਾ 99 ਫੀਸਦੀ ਸਰੀਰ ਸੜ ਗਿਆ ਸੀ ਅਤੇ ਪੈਰ ਦੇ ਅੰਗੂਠੇ ਦੀ ਹੱਡੀ ਨੂੰ ਛੱਡ ਕੇ ਪੂਰੇ ਸਰੀਰ ਦੀਆਂ ਹੱਡੀਆਂ ਟੁੱਟ ਗਈਆਂ ਸਨ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਦੀਆਵਦਾਨਾ ਦੀ ਲਾਸ਼ ਨੂੰ ਲਾਹੌਰ ਭੇਜਿਆ ਜਾਵੇਗਾ, ਜਿੱਥੇ ਇਸ ਨੂੰ ਸ੍ਰੀਲੰਕਾ ਦੇ ਵਣਜ ਦੂਤਘਰ ਨੂੰ ਸੌਂਪ ਦਿੱਤਾ ਜਾਵੇਗਾ। ਰਿਪੋਰਟ ’ਚ ਇਕ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਲਾਸ਼ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਸ਼੍ਰੀਲੰਕਾ ਭੇਜਿਆ ਜਾਵੇਗਾ।
ਇਸ ਦੌਰਾਨ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ’ਚ ਇਕ ਵਿਅਕਤੀ ਦਿਆਵਦਾਨਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦਿਆਵਦਾਨਾ ਦੀ ਮੌਤ ਤੋਂ ਬਾਅਦ, ਇਕ ਹੋਰ ਵਿਅਕਤੀ ਲਾਸ਼ ਨੂੰ ਅੱਗ ਦੇ ਹਵਾਲੇ ਨਾ ਕਰਨ ਦੀ ਬੇਨਤੀ ਕਰਦਾ ਦਿਖਾਈ ਦਿੰਦਾ ਹੈ ਪਰ ਗੁੱਸੇ ਵਿਚ ਆਈ ਭੀੜ ਨੇ ਉਸ ਨੂੰ ਇਕ ਪਾਸੇ ਧੱਕ ਦਿੱਤਾ। ਪਾਕਿਸਤਾਨ ਸਰਕਾਰ ’ਤੇ ਦਬਾਅ ਵਧਣ ਤੋਂ ਬਾਅਦ ਇਸ ਘਟਨਾ ’ਚ 800 ਤੋਂ ਜ਼ਿਆਦਾ ਲੋਕਾਂ ’ਤੇ ਅੱਤਵਾਦ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ 118 ਵਿੱਚੋਂ 13 ਮੁੱਖ ਸ਼ੱਕੀ ਹਨ। ਸ਼੍ਰੀਲੰਕਾ ਦੀ ਸੰਸਦ, ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣਗੇ ਅਤੇ ਬਾਕੀ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੀ ਪਾਲਣਾ ਕਰਨਗੇ।
ਇਮਰਾਨ ਨੇ ਕਤਲ ਮਾਮਲੇ ’ਚ ਨਿਆਂ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨਾਲ ਫੋਨ ‘ਤੇ ਗੱਲ ਕੀਤੀ ਹੈ ਅਤੇ ਕਿਹਾ ਹੈ ਕਿ ਉਸ ਭੀੜ ਪ੍ਰਤੀ ਕੋਈ ਰਹਿਮ ਨਹੀਂ ਕੀਤਾ ਜਾਵੇਗਾ, ਜਿਸ ਨੇ ਸ਼੍ਰੀਲੰਕਾਈ ਨਾਗਰਿਕ ਪ੍ਰਿਅੰਥਾ ਦਿਯਾਵਦਾਨਾ ਨੂੰ ਈਸ਼ਨਿੰਦਾ ਦੇ ਦੋਸ਼ ‘ਚ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਰਾਸ਼ਟਰਪਤੀ ਦਫ਼ਤਰ ਨੇ ਐਤਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ।
ਖਾਨ ਨੇ ਰਾਜਪਕਸ਼ੇ ਨਾਲ ਟੈਲੀਫੋਨ ’ਤੇ ਗੱਲ ਕੀਤੀ ਅਤੇ ਕਿਹਾ ਕਿ ਇਸ ਮਾਮਲੇ ’ਚ ਹੁਣ ਤੱਕ 113 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਥੇ ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘‘ਪਾਕਿਸਤਾਨੀ ਬਲਾਂ ਨੇ ਘਟਨਾ ਨਾਲ ਸਬੰਧਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀਆਂ ਇਕੱਠੀਆਂ ਕਰ ਲਈਆਂ ਹਨ।’’ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰਾਸ਼ਟਰਪਤੀ ਰਾਜਪਕਸ਼ੇ ਨੂੰ ਸੂਚਿਤ ਕੀਤਾ ਕਿ ਦੀਆਵਦਾਨਾ, ਜੋ ਲੰਬੇ ਸਮੇਂ ਤੋਂ ਪਾਕਿਸਤਾਨ ਵਿੱਚ ਸੀ, ਨੇ ਇੱਕ ਪ੍ਰਬੰਧਕ ਵਜੋਂ ਉੱਚ ਪੱਧਰੀ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ।
ਬੀਤੇ ਸ਼ੁੱਕਰਵਾਰ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਕੱਟੜਪੰਥੀ ਇਸਲਾਮਿਕ ਪਾਰਟੀ ਤਹਿਰੀਕ-ਏ-ਲਬੈਇਕ ਪਾਕਿਸਤਾਨ ਦੇ ਸਮਰਥਕਾਂ ਨੇ ਇੱਕ ਕੱਪੜਾ ਫੈਕਟਰੀ ’ਤੇ ਹਮਲਾ ਕੀਤਾ, ਉਸ ਦੇ ਜਨਰਲ ਮੈਨੇਜਰ ਦੀਆਵਦਾਨਾ ਦੀ ਕੁੱਟਮਾਰ ਕੀਤੀ ਅਤੇ ਈਸ਼ਨਿੰਦਾ ਦੇ ਦੋਸ਼ ਵਿੱਚ ਲਾਸ਼ ਨੂੰ ਅੱਗ ਲਗਾ ਦਿੱਤੀ। ਪਾਕਿਸਤਾਨ ਸਰਕਾਰ ’ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਦਬਾਅ ਪਾ ਕੇ 800 ਤੋਂ ਵੱਧ ਲੋਕਾਂ ’ਤੇ ਅੱਤਵਾਦ ਦੇ ਦੋਸ਼ਾਂ ’ਚ ਕੇਸ ਦਰਜ ਕੀਤਾ ਗਿਆ ਹੈ ਅਤੇ 113 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 13 ਮੁੱਖ ਮੁਲਜ਼ਮ ਸ਼ਾਮਲ ਹਨ। ਪੇਰਾਦੇਨੀਆ ਯੂਨੀਵਰਸਿਟੀ ਦੇ ਗ੍ਰੈਜੂਏਟ ਦੀਆਵਦਾਨਾ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਉਹ 2010 ਵਿੱਚ ਨੌਕਰੀ ਲਈ ਪਾਕਿਸਤਾਨ ਆਇਆ ਸੀ ਅਤੇ 2012 ਤੋਂ ਸਿਆਲਕੋਟ ਸਥਿਤ ਫੈਕਟਰੀ ਵਿੱਚ ਜਨਰਲ ਮੈਨੇਜਰ ਵਜੋਂ ਕੰਮ ਕਰ ਰਿਹਾ ਸੀ।
ਸ਼੍ਰੀਲੰਕਾ ਦੀ ਸੰਸਦ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਸ਼ਨੀਵਾਰ ਨੂੰ ਪਾਕਿਸਤਾਨ ’ਚ ਸ਼੍ਰੀਲੰਕਾਈ ਨਾਗਰਿਕ ਦੀ ਲਿੰਚਿੰਗ ਦੀ ਨਿੰਦਾ ਕੀਤੀ ਅਤੇ ਉਮੀਦ ਜਤਾਈ ਕਿ ਉੱਥੇ ਪ੍ਰਧਾਨ ਮੰਤਰੀ ਇਮਰਾਨ ਖਾਨ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਦੋਸ਼ੀਆਂ ਨੂੰ ਸਜ਼ਾ ਦੇ ਕਟਹਿਰੇ ’ਚ ਲਿਆਉਣਗੇ ਅਤੇ ਬਾਕੀ ਸ਼੍ਰੀਲੰਕਾ ਦੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਬਣਾਉਣਗੇ। । ਪਾਕਿਸਤਾਨ ਵਿੱਚ ਈਸ਼ਨਿੰਦਾ ਦੇ ਦੋਸ਼ ਵਿੱਚ ਭੀੜ ਦੀ ਹੱਤਿਆ ਬਹੁਤ ਆਮ ਹੈ, ਜਿੱਥੇ ਸਬੰਧਤ ਅਪਰਾਧ ਨੂੰ ਮੌਤ ਦੀ ਸਜ਼ਾ ਦਿੱਤੀ ਜਾ ਸਕਦੀ ਹੈ।
ਅਪ੍ਰੈਲ 2017 ਵਿੱਚ, ਮਸ਼ਾਲ ਖਾਨ, ਇੱਕ ਯੂਨੀਵਰਸਿਟੀ ਦੇ ਵਿਦਿਆਰਥੀ, ਨੂੰ ਇੱਕ ਗੁੱਸੇ ਭਰੀ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਉਸ ’ਤੇ ਈਸ਼ਨਿੰਦਾ ਸਮੱਗਰੀ ਆਨਲਾਈਨ ਪੋਸਟ ਕਰਨ ਦਾ ਦੋਸ਼ ਸੀ। ਇਸ ਤੋਂ ਪਹਿਲਾਂ, ਕੁਰਾਨ ਦੀ ਬੇਅਦਬੀ ਦੇ ਦੋਸ਼ ਵਿਚ 2014 ਵਿਚ ਇਕ ਈਸਾਈ ਜੋੜੇ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਤੋਂ ਬਾਅਦ ਲਾਸ਼ਾਂ ਨੂੰ ਭੱਠੇ ਵਿਚ ਸਾੜ ਦਿੱਤਾ ਗਿਆ ਸੀ।
Comment here