ਅਪਰਾਧਸਿਆਸਤਖਬਰਾਂਦੁਨੀਆ

ਪਾਕਿ ’ਚ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਰਹੇ ਤਿੰਨ ਅੱਤਵਾਦੀ ਗਿ੍ਰਫ਼ਤਾਰ

ਲਾਹੌਰ-ਬੀਤੇ ਦਿਨੀਂ ਪਾਕਿਸਤਾਨ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇੱਥੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਆਈ.ਐੱਸ.ਆਈ.ਐੱਸ. ਦੇ 3 ਅੱਤਵਾਦੀਆਂ ਜੁਨੈਜ ਜ਼ੀਆ, ਮੁਹੰਮਦ ਵਕਾਸ ਅਤੇ ਮੁਹੰਮਦ ਜਾਵੇਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹਨਾਂ ਕੋਲੋਂ ਵਿਸਫੋਟਕ ਸਮੱਗਰੀ ਬਰਾਮਦ ਕੀਤੀ। ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ ਨੇ ਕਿਹਾ ਕਿ ਉਸ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਮਗਰੋਂ ਲਾਹੌਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਇਸਲਾਮਿਕ ਸਟੇਟ ਦੇ ਠਿਕਾਣੇ ’ਤੇ ਛਾਪਾ ਮਾਰਿਆ ਅਤੇ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀ.ਟੀ.ਡੀ. ਨੇ ਕਿਹਾ ਅੱਤਵਾਦੀਆਂ ਕੋਲੋਂ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਹੱਥਗੋਲੇ, ਵਿਸਫੋਟਕ ਸਮੱਗਰੀ, ਨੌਨ-ਇਲੈਕਟ੍ਰਿਕ ਡੇਟੋਨੇਟਰ, ਇਕ ਪਿਸਤੌਲ, ਇਕ ਲੈਪਟਾਪ ਅਤੇ ਕਈ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।’’ ਪੁਲਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Comment here