ਇਸਲਾਮਾਬਾਦ-ਹੈਦਰਾਬਾਦ ਦੇ ਦੁਰਗਾ ਸ਼ਿਵ ਮੰਦਰ ’ਚ ਦੇਰ ਤੋਂ ਮਨਾਏ ਗਏ ਪ੍ਰੋਗਰਾਮ ’ਚ ਮੁੱਖ ਮਹਿਮਾਨ ਦੇ ਰੂਪ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਮੁੱਖ ਜੱਜ ਗੁਲਜ਼ਾਰ ਅਹਿਮਦ ਨਵਰਾਤਰਿਆਂ ਸਬੰਧੀ ’ਚ ਸ਼ਾਮਲ ਹੋਏ। ਉਨ੍ਹਾਂ ਨੇ ਲੋਕਾਂ ਕਿਹਾ ਕਿ ਪਾਕਿਸਤਾਨ ਵਿਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪਣੇ-ਆਪਣੇ ਧਰਮ ਅਨੁਸਾਰ ਪੂਜਾ ਕਰਨ ਦਾ ਅਧਿਕਾਰ ਸਾਡਾ ਸੰਵਿਧਾਨ ਦਿੰਦਾ ਹੈ। ਇਸ ਤੋਂ ਇਲਾਵਾ ਮੁੱਖ ਜੱਜ ਗੁਲਜ਼ਾਰ ਅਹਿਮਦ ਨੇ ਇਹ ਵੀ ਕਿਹਾ ਕਿ ਹਿੰਦੂ ਫਿਰਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੰਦਰਾਂ ਤੋਂ ਨਾਜਾਇਜ਼ ਕਬਜ਼ੇ ਖਤਮ ਕਰ ਕੇ ਹਿੰਦੂਆਂ ਨੂੰ ਸਾਰੇ ਮੰਦਰ ਵਾਪਸ ਕੀਤੇ ਜਾਣਗੇ।
Comment here